ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਗਿਰਦਾਵਰ ਗ੍ਰਿਫ਼ਤਾਰ
Thursday, Jul 06, 2023 - 11:46 AM (IST)
ਚੰਡੀਗੜ੍ਹ, ਹੁਸ਼ਿਆਰਪੁਰ, ਦਸੂਹਾ (ਰਮਨਜੀਤ ਸਿੰਘ, ਘੁੰਮਣ, ਝਾਵਰ, ਨਾਗਲਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ- ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711