ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭੇਜੇ ਸੰਮੰਨ
Monday, Aug 18, 2025 - 01:58 PM (IST)

ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮੰਨ ਭੇਜੇ ਗਏ ਹਨ। ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ ’ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੂੰ ਸੰਮਨ ਭੇਜੇ ਹਨ।
ਮਣੀਮਾਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ 2 ਨੌਜਵਾਨਾਂ ਨਾਲ ਵੱਡਾ ਹਾਦਾਸਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਸੂਤਰਾਂ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਬੀਤੀ ਸਰਕਾਰੀ ਛੁੱਟੀਆਂ ਵਿਚ ਕੀਤੀ ਹੈ। ਇਸ ਮਾਮਲੇ ਵਿਚ ਮਜੀਠੀਆ ਕੇਸ ਦੀ ਅਗਵਾਈ ਕਰ ਰਹੇ ਵਕੀਲ ਡੀ. ਐਸ. ਸੋਬਤੀ ਨੇ ਹਾਈਕੋਰਟ 'ਚ ਕਵਾਸ਼ਿੰਗ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅੱਜ ਸੁਣਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e