ਪੰਜਾਬ ਵਿਜੀਲੈਂਸ ਦੇ ਜਾਲ 'ਚ ਫਸਿਆ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ, ਟੀਮ ਨੂੰ ਦੇਖ ਛੁੱਟੇ ਪਸੀਨੇ

Wednesday, Nov 08, 2023 - 03:39 PM (IST)

ਪੰਜਾਬ ਵਿਜੀਲੈਂਸ ਦੇ ਜਾਲ 'ਚ ਫਸਿਆ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ, ਟੀਮ ਨੂੰ ਦੇਖ ਛੁੱਟੇ ਪਸੀਨੇ

ਚੰਡੀਗੜ੍ਹ/ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ. ਐੱਚ. ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਖ਼ਤਰਨਾਕ Driving ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਪੜ੍ਹ ਕੇ ਹੋ ਜਾਣ ਸਾਵਧਾਨ ਨਹੀਂ ਤਾਂ...

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ. ਐੱਚ. ਬੀ. ਕੁਲਵੰਤ ਸਿੰਘ ਉਸ ਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਚੂਹਿਆਂ ਨੂੰ ਫੜ੍ਹਨ ਵਾਲੀ Glue Trap 'ਤੇ ਲੱਗੀ ਪਾਬੰਦੀ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦਵਿੰਦਰ ਸਿੰਘ ਜੇ. ਈ. ਅਤੇ ਕੁਲਵੰਤ ਸਿੰਘ ਸੀ. ਐੱਚ. ਬੀ. ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ. ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News