ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਭੇਜਿਆ ਸੰਮਨ

Saturday, Jun 10, 2023 - 10:43 AM (IST)

ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਭੇਜਿਆ ਸੰਮਨ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਭੇਜਿਆ ਗਿਆ ਹੈ ਅਤੇ 13 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਚੰਨੀ ਨੂੰ ਇਹ ਸੰਮਨ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਭੇਜਿਆ ਗਿਆ ਹੈ। ਇਹ ਵੀ ਦੱਸ ਦੇਈਏ ਕਿ ਇਕ ਮਹੀਨਾਂ ਪਹਿਲਾਂ ਵੀ ਵਿਜੀਲੈਂਸ ਨੇ ਚਰਨਜੀਤ ਚੰਨੀ ਨੂੰ ਦਫ਼ਤਰ ਬੁਲਾ ਕੇ ਕਈ ਘੰਟੇ ਪੁੱਛਗਿੱਛ ਕੀਤੀ ਸੀ ਪਰ ਵਿਜੀਲੈਂਸ ਨੂੰ ਚੰਨੀ ਦੇ ਜਵਾਬ ਤੋਂ ਸੰਤੁਸ਼ਟੀ ਨਹੀਂ ਮਿਲੀ ਸੀ।

ਇਹ ਵੀ ਪੜ੍ਹੋ : ਗੱਜ-ਵੱਜ ਕੇ ਕਰਨਾ ਸੀ ਧੀ ਦਾ ਵਿਆਹ, ਤਾਰੀਖ਼ ਨੇੜੇ ਆਉਂਦੇ ਹੀ ਮੁੰਡੇ ਵਾਲਿਆਂ ਦੀ ਕਰਤੂਤ ਨੇ ਉਡਾਏ ਹੋਸ਼

ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ ਅਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਜਦੋਂ ਪਿਛਲੀ ਵਾਰ ਵਿਜੀਲੈਂਸ ਨੇ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਨ੍ਹਾਂ ਨੇ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੋਲਰ ਪੰਪਾਂ ਦੇ ਨਾਂ 'ਤੇ ਭੋਲੇ-ਭਾਲੇ ਕਿਸਾਨਾਂ ਨਾਲ ਹੋ ਰਿਹਾ ਧੋਖਾ, ਕੈਬਨਿਟ ਮੰਤਰੀ ਨੇ ਕੀਤੀ ਅਪੀਲ

ਉਨ੍ਹਾਂ ਕਿਹਾ ਸੀ ਕਿ ਜੇਕਰ ਵਿਜੀਲੈਂਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਆਏ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣ ਪਰ ਤੰਗ ਨਾ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News