ਪੰਜਾਬ ਦੇ ਇਸ ''ਬਦਨਾਮ'' ਪਿੰਡ ਨੂੰ ਪੈ ਗਿਆ ਘੇਰਾ! ਹਰ ਪਾਸੇ ਪੁਲਸ ਹੀ ਪੁਲਸ
Wednesday, Aug 06, 2025 - 02:54 PM (IST)

ਲੁਧਿਆਣਾ (ਰਾਜ): ਨਸ਼ਿਆਂ ਲਈ ਬਦਨਾਮ ਲੁਧਿਆਣਾ ਦੇ ਪਿੰਡ ਤਲਵੰਡੀ ਵਿਚ ਪੰਜਾਬ ਪੁਲਸ ਨੇ ਵੱਡੇ ਪੱਧਰ 'ਤੇ ਐਕਸ਼ਨ ਲਿਆ ਹੈ। ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦੀ ਅਗਵਾਈ ਹੇਠ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਤਲਵੰਡੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ ਵਿਰੁੱਧ ਇਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਪੁਲਸ ਕਮਿਸ਼ਨਰ ਸਵਪਨ ਸ਼ਰਮਾ, ਡੀ.ਸੀ.ਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਆਪ੍ਰੇਸ਼ਨ ਵਿਚ 300 ਤੋਂ ਵੱਧ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਸ ਨੇ ਪਿੰਡ ਦੇ ਸਰਪੰਚ ਦੀ ਮੌਜੂਦਗੀ ਵਿਚ ਕਈ ਘਰਾਂ 'ਤੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਤਲਵੰਡੀ ਪਿੰਡ ਵਿਚ 26 ਨਸ਼ਾ ਸਪਲਾਇਰ ਹਨ, ਜਿਨ੍ਹਾਂ ਲੋਕਾਂ ਦੇ ਨਾਂ ਸ਼ੱਕੀ ਵਜੋਂ ਪੁਲਸ ਸੂਚੀ ਵਿਚ ਸਨ, ਉਨ੍ਹਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਮੌਕੇ ਡੀ.ਜੀ.ਪੀ. ਗੁਰਪ੍ਰੀਤ ਦਿਓ ਨੇ ਕਿਹਾ ਹੈ ਕਿ ਲੁਧਿਆਣਾ ਵਿਚ ਹੁਣ ਤੱਕ 14 ਤਸਕਰਾਂ ਦੇ ਘਰਾਂ 'ਤੇ ਜੇ.ਸੀ.ਬੀ. ਚੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਚਿੱਟਾ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇਸ ਪਿੰਡ ਵਿਚ 26 ਮੁੱਖ ਨਸ਼ਾ ਸਪਲਾਇਰ ਸਰਗਰਮ ਹਨ ਅਤੇ ਪੁਲਸ ਦੀਆਂ ਨਜ਼ਰਾਂ ਹੁਣ ਬਾਕੀ ਤਸਕਰਾਂ 'ਤੇ ਟਿਕੀਆਂ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
ਉਨ੍ਹਾਂ ਕਿਹਾ ਕਿ 1 ਮਾਰਚ ਤੋਂ ਪੰਜਾਬ ਵਿਚ 570 ਨਸ਼ਾ ਤਸਕਰੀ ਦੇ ਮਾਮਲੇ ਦਰਜ ਕੀਤੇ ਗਏ ਹਨ। 700 ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਇਸ ਦੇ ਨਾਲ ਹੀ 3.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਅਤੇ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਵਾਨਗੀ ਲਈ ਦਸਤਾਵੇਜ਼ ਦਿੱਲੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਲਗਭਗ 7 ਲੱਖ ਲੋਕ ਨਸ਼ੇ ਦੀ ਗ੍ਰਿਫ਼ਤ ਵਿਚ ਫਸੇ ਹੋਏ ਹਨ। ਸਪੈਸ਼ਲ ਟਾਸਕ ਫੋਰਸ ਨੇ ਉਨ੍ਹਾਂ ਦੀ ਪਛਾਣ ਕਰਕੇ ਇਕ ਸੂਚੀ ਤਿਆਰ ਕੀਤੀ ਹੈ ਅਤੇ ਇਹ ਸੂਚੀਆਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8