''ਗੈਂਗਲੈਂਡ'' ਬਣਿਆ ਪੰਜਾਬ ਦਾ ਇਹ ਇਲਾਕਾ! ਤਾੜ-ਤੱੜ ਚੱਲੀਆਂ ਗੋਲ਼ੀਆਂ
Tuesday, Aug 26, 2025 - 02:30 PM (IST)

ਪਟਿਆਲਾ (ਕੰਵਲਜੀਤ): ਪਟਿਆਲਾ ਜ਼ਿਲ੍ਹੇ ਦੇ ਪਿੰਡ ਇੰਦਰਪੁਰਾ ਦੇ ਵਿਚ ਦੋ ਧਿਰਾਂ ਵਿਚਾਲੇ ਵੱਡੀ ਝੜਪ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ਵੱਲੋਂ ਇਕ ਦੂਜੇ ਦੇ ਉੱਪਰ ਗੋਲ਼ੀਆਂ ਵੀ ਚਲਾਈਆਂ ਗਈਆਂ। ਇਸ ਗੋਲ਼ੀਬਾਰੀ ਵਿਚ ਇਕ ਵਿਆਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਝੜਪ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕੁਝ ਵਿਅਕਤੀ ਦੋਨਾਲੀ-ਬੰਦੂਕਾਂ ਨਾਲ ਲੈਸ ਨਜ਼ਰ ਆ ਰਹੇ ਹਨ। ਲੜਾਈ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਗੁਰਭੇਜ ਸਿੰਘ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਬੁੱਧਵਾਰ ਲਈ ਨਵੇਂ ਹੁਕਮ ਜਾਰੀ! ਇਹ ਦੁਕਾਨਾਂ ਤੇ ਹੋਟਲ ਰਹਿਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਫ਼ਸਰ ਅਜੇ ਕੁਮਾਰ ਨੇ ਦੱਸਿਆ ਇਹ ਘਟਨਾ ਕੱਲ੍ਹ ਸ਼ਾਮ ਦੀ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੂੰ ਗੋਲ਼ੀ ਲੱਗੀ ਹੈ ਤੇ ਉਸ ਨੂੰ ਰਜਿੰਦਰਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਗੁਰਭੇਜ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ 4 ਵਿਅਕਤੀਆਂ 'ਤੇ ਬਾਈ ਨੇਮ ਅਤੇ 5-6 ਬੰਦੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਲੋਕ ਗੁਰਭੇਜ ਦੇ ਕਿਸੇ ਰਿਸ਼ਤੇਦਾਰ ਨੂੰ ਪਰੇਸ਼ਾਨ ਕਰਦੇ ਸੀ, ਜਿਸ ਕਾਰਨ ਉਨ੍ਹਾਂ ਦੇ ਫ਼ੋਨ 'ਤੇ ਬਹਿਸਬਾਜ਼ੀ ਵੀ ਹੋਈ ਸੀ। ਫ਼ਿਲਹਾਲ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8