''ਪਿੰਡ ਪਿਆ ਸਾਰਾ ਗੈਂਗਲੈਂਡ ਬਣਿਆ...!'' ਪੰਜਾਬ ਦੇ ਪਿੰਡ ਦੀ ਸਨਸਨੀਖੇਜ਼ ਵੀਡੀਓ ਵਾਇਰਲ

Wednesday, Feb 05, 2025 - 01:45 PM (IST)

''ਪਿੰਡ ਪਿਆ ਸਾਰਾ ਗੈਂਗਲੈਂਡ ਬਣਿਆ...!'' ਪੰਜਾਬ ਦੇ ਪਿੰਡ ਦੀ ਸਨਸਨੀਖੇਜ਼ ਵੀਡੀਓ ਵਾਇਰਲ

ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਦੋਹਾਂ ਪਾਸਿਓਂ ਜੰਮ ਕੇ ਇੱਟਾਂ ਰੋੜੇ ਚੱਲੇ ਤੇ ਫ਼ਾਇਰਿੰਗ ਵੀ ਹੋ ਗਈ। ਇਸ ਮੰਜ਼ਰ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋ ਧਿਰਾਂ ਵਿਚਾਲੇ ਜ਼ੋਰਦਾਰ ਲੜਾਈ ਹੁੰਦੀ ਨਜ਼ਰ ਆ ਰਹੀ ਹੈ। ਮਾਮਲਾ ਪੁਰਾਣੀ ਰੰਜਿਸ਼ ਅਤੇ ਸਰਪੰਚੀ ਚੋਣਾਂ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਿੰਡ ਵਿਚ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ ਅਤੇ ਇਸ ਦੌਰਾਨ ਕੁੱਝ ਲੋਕਾਂ ਵਿਚਕਾਰ ਤੂੰ-ਤੂੰ ਮੈਂ-ਮੈਂ ਹੋ ਗਈ।

PunjabKesari

ਮਾਮਲਾ ਇੰਨਾ ਭੱਖ ਗਿਆ ਕਿ ਪੂਰਾ ਪਿੰਡ ਜੰਗ ਦਾ ਮੈਦਾਨ ਬਣ ਗਿਆ। ਛੱਤਾਂ ਤੇ ਚੜ ਕੇ ਲੋਕਾਂ ਨੇ ਇਕ ਦੂਜੇ ਦੇ ਘਰਾਂ ਵਿਚ ਜੰਮ ਕੇ ਇੱਟਾਂ ਰੋੜੇ ਚਲਾਏ ਗਏ। ਇੱਟਾਂ ਰੋੜੇ ਦੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਕਿਸੇ ਜੰਗ ਵਿਚ ਦੋ ਫ਼ੌਜਾਂ ਗੋਲੀਬਾਰੀ ਕਰਦੀਆਂ ਹੋਣ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ

PunjabKesari

ਇਸ ਘਟਨਾਕ੍ਰਮ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੂਸਰੀ ਧਿਰ ਤੇ ਆਰੋਪ ਲਗਾਏ ਕਿ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ ਅਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਹਨ। ਗੋਲ਼ੀ ਦਾ ਸ਼ਰ੍ਰਾ ਲੱਗਣ ਕਾਰਨ ਉਨ੍ਹਾਂ ਦਾ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਮੌਕੇ ਦੀ ਵੀਡੀਓ ਵੀ ਮੌਜੂਦ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਕੋਠਿਆਂ ਦੀ ਛੱਤਾਂ ਤੇ ਖੜ ਗੋਲ਼ੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'

PunjabKesari

ਉੱਥੇ ਹੀ ਜਦੋਂ ਸਿਵਲ ਹਸਪਤਾਲ ਪਹੁੰਚੇ ਐੱਸ. ਐੱਚ. ਓ. ਜਸਵੰਤ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਗੱਟੀ ਰਾਜੋਕੇ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਸੱਚ ਸਾਹਮਣੇ ਆਵੇਗਾ ਉਸ ਦੇ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਸਰੇ ਪਾਸੇ ਜਦੋਂ ਜ਼ਖ਼ਮੀ ਨੌਜਵਾਨ ਨੂੰ ਲੈਕੇ ਸਿਵਲ ਹਸਪਤਾਲ ਦੇ ਡਾਕਟਰ ਆਰਜੂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਉਹ ਜ਼ਖ਼ਮੀ ਦਾ ਇਲਾਜ ਕਰ ਰਹੇ ਹਨ। ਪਰ ਹਾਲੇ ਇਹ ਕਲੀਅਰ ਨਹੀਂ ਹੋਇਆ ਕਿ ਉਸ ਦੇ ਸੱਟਾਂ ਗੋਲ਼ੀ ਲੱਗਣ ਕਾਰਨ ਲੱਗੀਆਂ ਹਨ ਜਾਂ ਫਿਰ ਝਗੜੇ ਦੌਰਾਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News