ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਖ਼ਬਰ, ਸਰਪੰਚਾਂ ਤੇ ਪੰਚਾਂ ਲਈ ਸਰਕਾਰ ਵਲੋਂ ਆਇਆ ਇਹ ਸੁਨੇਹਾ

Friday, Dec 13, 2024 - 07:03 PM (IST)

ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਖ਼ਬਰ, ਸਰਪੰਚਾਂ ਤੇ ਪੰਚਾਂ ਲਈ ਸਰਕਾਰ ਵਲੋਂ ਆਇਆ ਇਹ ਸੁਨੇਹਾ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ : ਨਸ਼ੇ ਵੇਚਣ ਵਾਲਿਆਂ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਪਿੰਡਾਂ ਦੇ ਮੋਹਤਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਸਿਰਫ ਦੋ ਹਫਤਿਆਂ ਦਾ ਸਮਾਂ

ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਦਾ ਸਰਕਾਰੀ ਹਸਪਤਾਲਾਂ ਵਿਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ, ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ। ਡਾ. ਬਲਜੀਤ ਕੌਰ ਨੇ ਪੁਲਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਉੱਠੀ ਇਹ ਮੰਗ

ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਜਸਨ ਬਰਾੜ ਚੇਅਰਮੈਨ, ਮਨਜਿੰਦਰ ਸਿੰਘ ਉੜਾਂਗ,ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐੱਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ, ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਵਰ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News