ਪੰਜਾਬ ''ਚ ਫ਼ੈਲ ਰਿਹੈ ਵਾਇਰਸ! 6 ਜ਼ਿਲ੍ਹਿਆਂ ''ਚ ਪਈ ਮਾਰ, ਤੁਸੀਂ ਵੀ ਹੋ ਜਾਓ ਸਾਵਧਾਨ
Saturday, Jul 26, 2025 - 02:12 PM (IST)

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਨਵੀਂ ਚਿੰਤਾ ਪੈ ਗਈ ਹੈ। ਦਰਅਸਲ, ਸੂਬੇ ਦੇ 6 ਜ਼ਿਲ੍ਹਿਆਂ ਵਿਚ ਝੋਨੇ ਦੀ ਫ਼ਸਲ Dwarf Virus ਦੀ ਲਪੇਟ ਵਿਚ ਆ ਗਈ ਹੈ। ਇਸ ਵਾਇਰਸ ਕਾਰਨ ਫ਼ਸਲ ਦਾ ਵਿਕਾਸ ਨਹੀਂ ਹੁੰਦਾ ਤੇ ਫ਼ਸਲ ਨੀਵੀਂ ਰਹਿ ਜਾਂਦੀ ਹੈ। ਇਹ ਪਹਿਲੀ ਵਾਰ ਨਹੀਂ ਜਦੋਂ ਇਸ ਵਾਇਰਸ ਨੇ ਕਿਸਾਨਾਂ ਦੀ ਫ਼ਸਲ ਖ਼ਰਾਬ ਕੀਤੀ ਹੋਵੇ, ਸਗੋਂ ਪਿਛਲੇ 2 ਸਾਲਾਂ 'ਚ ਵੀ ਇਸ ਨੇ ਅੰਨਦਾਤਾ ਨੂੰ ਫ਼ਿਕਰਾਂ ਵਿਚ ਪਾਇਆ ਸੀ।
ਇਹ ਖ਼ਬਰ ਵੀ ਪੜ੍ਹੋ - ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਦੀ ਤਿਆਰੀ! ਭੇਜਿਆ ਗਿਆ Legal Notice
ਖੇਤੀ ਮਾਹਿਰਾਂ ਮੁਤਾਬਕ ਵਾਇਰਸ ਨਾਲ ਫ਼ਸਲ ਦਾ ਵਿਕਾਸ ਰੁਕ ਜਾਂਦਾ ਹੈ, ਜਿਸ ਕਾਰਨ ਪੈਦਾਵਾਰ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਦੇ ਮੋਹਾਲੀ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਨਵਾਂਸ਼ਹਿਰ, ਰੋਪੜ ਅਤੇ ਸੰਗਰੂਰ ਵਿਚ ਇਸ ਵਾਇਰਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਮੁੱਢਲੀ ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਵਿਚ ਕਰੀਬ 300 ਏਕੜ ਅਤੇ ਰੋਪੜ ਵਿਚ ਤਕਰੀਬਨ 100 ਏਕੜ ਫ਼ਸਲ ਇਸ ਵਾਇਰਸ ਦੀ ਲਪੇਟ ਵਿਚ ਆ ਗਈ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਦਾ ਵਿਕਾਸ ਰੁੱਕ ਗਿਆ ਹੈ।
ਕਿਸਾਨਾਂ ਮੁਤਾਬਕ ਇਸ ਵਾਇਰਸ ਦਾ ਜ਼ਿਆਦਾ ਪ੍ਰਭਾਵ ਝੋਨੇ ਦੀ PR 131 ਕਿਸਮ ’ਤੇ ਦੇਖਣ ਨੂੰ ਮਿਲਿਆ ਹੈ। ਕਈ ਥਾਵਾਂ 'ਤੇ ਕਿਸਾਨਾਂ ਨੇ ਫ਼ਸਲ ਨੂੰ ਨਵੇਂ ਸਿਰਿਓਂ ਲਾਉਣ ਦਾ ਫ਼ੈਸਲਾ ਵੀ ਕਰ ਲਿਆ ਹੈ। ਉਹ ਕਹਿੰਦੇ ਹਨ ਕਿ ਵਾਇਰਸ ਕਾਰਨ ਫ਼ਸਲ ਆਮ ਨਾਲੋਂ ਕਾਫ਼ੀ ਨੀਵੀਂ ਰਹਿ ਜਾਂਦੀ ਹੈ, ਜਿਸ ਕਾਰਨ ਪੈਦਾਵਾਰ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ ਉਨ੍ਹਾਂ ਨੂੰ ਇਸ ਕਾਰਨ ਆਪਣਾ ਖ਼ਰਚਾ ਵਧਣ ਦੀ ਵੀ ਫ਼ਿਕਰ ਪਈ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚੋਂ ਭੇਜਿਆ ਸੰਦੇਸ਼, ਆਖ਼ੀਆਂ ਇਹ ਗੱਲਾਂ
ਦੂਜੇ ਪਾਸੇ ਖੇਤੀਬਾੜੀ ਅਫ਼ਸਰਾਂ ਮੁਤਾਬਕ ਵਾਇਰਸ ਬਹੁਤ ਹੀ ਮਾਮੂਲੀ ਰਕਬੇ ਤੱਕ ਸੀਮਤ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਕਿ ਜਿੱਥੇ ਕਿਤੇ ਵੀ ਇਸ ਵਾਇਰਸ ਦਾ ਪ੍ਰਭਾਵ ਦੇਖਣ ਨੂੰ ਮਿਲਦਾ ਹੈ ਤਾਂ ਫ਼ੌਰੀ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਝੋਨੇ ’ਤੇ ਇਸ ਵਾਇਰਸ ਦਾ ਪ੍ਰਭਾਵ ਪੈਣ ਬਾਰੇ ਸੂਚਨਾ ਮਿਲੀ ਸੀ। ਇਸ ਮਗਰੋਂ ਉਨ੍ਹਾਂ ਨੇ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਨੂੰ ਪ੍ਰਭਾਵਿਤ ਖੇਤਾਂ ਦਾ ਤੁਰੰਤ ਦੌਰਾ ਕਰਨ ਦੀ ਹਦਾਇਤ ਕੀਤੀ ਸੀ। ਮਾਹਿਰਾਂ ਨੇ ਪ੍ਰਭਾਵਿਤ ਫ਼ਸਲਾਂ ਦੇ ਨਮੂਨੇ ਲਏ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸ਼ੁਰੂਆਤੀ ਬਾਰਸ਼ਾਂ ਕਾਰਨ ਵੀ ਫ਼ਸਲਾਂ ਨੂੰ ਵਾਇਰਸ ਪਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਨੇੜਿਓ ਨਜ਼ਰ ਰੱਖ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8