ਪੰਜਾਬ ਦੇ ਮੌਸਮ ''ਚ ਆ ਸਕਦੈ ਵੱਡਾ ਬਦਲਾਅ, ਸੂਬੇ ਦੇ ਲੋਕਾਂ ਲਈ ਜਾਰੀ ਹੋਈਆਂ ਖਾਸ ਹਦਾਇਤਾਂ
Wednesday, Dec 18, 2024 - 03:40 PM (IST)
ਹੁਸ਼ਿਆਰਪੁਰ (ਘੁੰਮਣ) : ਆਉਂਦੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਜਿਸ ਦੇ ਚੱਲਦੇ ਸੂਬੇ ਵਿਚ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਜਿਨ੍ਹਾਂ ਨੂੰ ਇਕਦਮ ਠੰਡ ਵਿਚ ਵਾਧੇ ਸਮੇਂ ਅਮਲੀ ਰੂਪ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਹ ਦੇਣ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ 26 ਤਾਰੀਖ਼ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਤਿਆਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਠੰਡ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਦਾ ਕੰਬਿਆ ਜਲੰਧਰ, ਵਿਧਾਇਕ ਦੇ ਭਾਣਜੇ ਦਾ ਸ਼ਰੇਆਮ ਕਤਲ
ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡੀਆਂ ਹਵਾਵਾਂ ਦੌਰਾਨ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੰਨ੍ਹਣ ਵਾਲੀ ਥਾਂ ’ਤੇ ਠੰਡੀਆਂ ਹਵਾਵਾਂ ਦੀ ਰੋਕਥਾਮ ਲਈ ਢੁੱਕਵੇਂ ਇੰਤਜ਼ਾਮ ਰੱਖਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਖ਼ਬਰ ਨੇ ਪਰਿਵਾਰ 'ਚ ਪਵਾਏ ਵੈਣ, ਜਾਹਨੋਂ ਤੁਰ ਗਿਆ ਜਵਾਨ ਪੁੱਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e