ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ

Friday, Aug 21, 2026 - 01:53 PM (IST)

ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ

ਜਲੰਧਰ: ਪੰਜਾਬ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ 21 ਤੋਂ 24 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।  ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ, ਪਰ ਕਿਸਾਨਾਂ ਅਤੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ

ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੀ ਗਈ ਬਾਰਿਸ਼
ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਿਹਾ, ਜਿਸ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਬਾਰਿਸ਼ ਦਰਜ ਹੋਈ। ਇਸ ਤੋਂ ਇਲਾਵਾ ਰੂਪਨਗਰ ਵਿੱਚ 12 ਮਿਲੀਮੀਟਰ ਅਤੇ ਲੁਧਿਆਣਾ ਵਿੱਚ 9.6 ਮਿਲੀਮੀਟਰ ਮੀਂਹ ਪਿਆ, ਜਦਕਿ ਫ਼ਿਰੋਜ਼ਪੁਰ, ਪਟਿਆਲਾ, ਜਲੰਧਰ ਅਤੇ ਭਾਖੜਾ ਡੈਮ ਦੇ ਆਸਪਾਸ ਦੇ ਖੇਤਰਾਂ ਵਿੱਚ ਵੀ ਹਲਕੀ ਵਰਖਾ ਰਿਕਾਰਡ ਕੀਤੀ ਗਈ। ਦੂਜੇ ਪਾਸੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News