ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ
Monday, Sep 08, 2025 - 12:11 PM (IST)

ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਣ ਹੜ੍ਹਾਂ ਕਾਰਣ ਕਈ ਜ਼ਿਲ੍ਹਿਆਂ ਵਿਚ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਸਨ, ਉਥੇ ਹੀ ਹੁਣ ਮੌਸਮ ਵਿਭਾਗ ਨੇ ਰਾਹਤ ਭਰੀ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਹੈ। ਅਗਲੇ 5 ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਹੈ। ਹਾਲਾਂਕਿ, ਮਾਲਵੇ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ, ਬਾਕੀ ਪੰਜਾਬ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ ਪਰ ਇਸ ਨਾਲ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਨਹੀਂ ਆਵੇਗੀ। ਇਸ ਦੇ ਨਾਲ ਹੀ ਤਾਪਮਾਨ ਵਿਚ ਹਲਕਾ ਵਾਧਾ ਵੀ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ, ਜਾਰੀ ਹੋਏ ਨਵੇਂ ਹੁਕਮ, ਦੋਖੇ ਪੂਰੀ ਸੂਚੀ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਸਨ, ਜੋ ਹੁਣ 12 ਦਿਨਾਂ ਬਾਅਦ ਅੱਜ ਦੋਬਾਰਾ ਖੁੱਲ੍ਹ ਗਏ ਹਨ ਹਾਲਾਂਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖੇ ਗਏ ਹਨ। ਸਕੂਲ ਦੇ ਹਾਲਾਤ ਦਾ ਜਾਇਜ਼ਾ ਲੈਣਾ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ। ਸਕੂਲ ਦੀ ਹਾਲਤ ਚੰਗੀ ਹੈ ਅਤੇ ਇਹ ਬੱਚਿਆਂ ਅਤੇ ਅਧਿਆਪਕਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਾਂਚ ਤੋਂ ਬਾਅਦ ਸਾਰੇ ਸਕੂਲ ਆਪਣੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਭੇਜਣਗੇ, ਜਿਸ ਮਗਰੋਂ ਸਕੂਲਾਂ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਖੁੱਲ੍ਹਦੇ ਸਾਰ ਵੱਡਾ ਹਾਦਸਾ, ਵਿਦਿਆਰਥੀਆਂ ਦਾ ਪੈ ਗਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e