ਪੰਜਾਬ ''ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ

Tuesday, Oct 06, 2026 - 11:29 AM (IST)

ਪੰਜਾਬ ''ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ (6 ਅਕਤੂਬਰ) ਤੋਂ ਅਗਲੇ ਚਾਰ ਦਿਨਾਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨਾ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਹ ਵੀ ਆਖਿਆ ਗਿਆ ਹੈ, ਇਨ੍ਹਾਂ ਦੌਰਾਨ ਕਿਤੇ ਕਿਤੇ ਬਿਜਲੀ ਦੇ ਨਾਲ ਗਰਜ-ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 6 ਅਤੇ 10 ਅਕਤੂਬਰ ਨੂੰ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਆਖਣਾ ਹੈ ਕਿ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 1.8 ਡਿਗਰੀ ਵੱਧ ਹੈ ਜਦਕਿ ਬਠਿੰਡਾ ਵਿਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ

ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਹੁਣ ਬਦਲਾਅ ਆ ਰਿਹਾ ਹੈ। ਇਹ ਉੱਪਰਲੇ ਵਾਯੂਮੰਡਲ ਵਿਚ ਸਰਗਰਮ ਹੈ। ਇਸਦੇ ਪ੍ਰਭਾਵ ਨਾਲ 6 ਅਤੇ 7 ਅਕਤੂਬਰ ਨੂੰ ਕੁਝ ਥਾਵਾਂ 'ਤੇ ਮੀਂਹ, ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ 8 ਅਤੇ 9 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਸੁਭਾਕ ਹੈ ਕਿ ਇਸ ਨਾਲ ਪੰਜਾਬ ਦਾ ਤਾਪਮਾਨ ਡਿੱਗੇਗਾ ਅਤੇ ਸਵੇਰ-ਸ਼ਾਮ ਨੂੰ ਵੱਧ ਠੰਡਕ ਦਾ ਅਹਿਸਾਸ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News