ਪੰਜਾਬ ''ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਨੇ ਦਿੱਤੀ ਜਾਣਕਾਰੀ

Monday, Apr 13, 2026 - 06:05 PM (IST)

ਪੰਜਾਬ ''ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਨੇ ਦਿੱਤੀ ਜਾਣਕਾਰੀ

ਪਟਿਆਲਾ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਸੂਬੇ 'ਚ ਗਰਮੀ ਦਾ ਪ੍ਰਭਾਵ ਹੋਰ ਵਧੇਗਾ ਅਤੇ ਵੱਧ ਤੋਂ ਵੱਧ ਤਾਪਮਾਨ 'ਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਉਛਾਲ ਆ ਸਕਦਾ ਹੈ। ਹਾਲਾਂਕਿ ਅੱਜ ਪੰਜਾਬ ਵਿਚ ਤੇਜ਼ ਧੁੱਪ ਨਿਕਲੀ ਜਿਸ ਨਾਲ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਇਆ ਹੈ ਪਰ ਆਉਂਦੇ ਦਿਨਾਂ ਦੌਰਾਨ ਸੂਬੇ ਅੰਦਰ ਮੌਸਮ ਕਰਵਟ ਬਦਲ ਸਕਦਾ ਹੈ। ਵਿਭਾਗ ਨੇ 16 ਅਤੇ 17 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਦੇ ਸੂਤਰਾਂ ਦਾ ਆਖਣਾ ਹੈ ਕਿ ਅਗਲੇ ਤਿੰਨ ਦਿਨਾਂ ਲਈ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਚੱਲਣ ਦੀ ਉਮੀਦ ਹੈ। 15 ਅਪ੍ਰੈਲ ਤੋਂ ਪੱਛਮੀ ਹਿਮਾਲਿਆ ਖੇਤਰ ਨੂੰ ਇਕ ਨਵੀਂ ਪੱਛਮੀ ਗੜਬੜੀ ਪ੍ਰਭਾਵਿਤ ਕਰ ਸਕਦੀ ਹੈ ਹਾਲਾਂਕਿ ਇਹ ਕਮਜ਼ੋਰ ਹੈ ਪਰ ਇਸ ਦਾ ਹਲਕਾ ਅਸਰ ਦੇਖਣ ਨੂੰ ਮਿਲ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ, 4 ਤੋਂ 7 ਵਜੇ ਤੱਕ...

ਤਾਪਮਾਨ ਵਿਚ ਥੋੜ੍ਹਾ ਬਦਲਾਅ

ਨਤੀਜੇ ਵਜੋਂ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲਿਹਾਜ਼ਾ ਤਾਪਮਾਨ ਵਿਚ ਥੋੜ੍ਹਾ ਬਦਲਾਅ ਵੀ ਸੰਭਵ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ ਵਧਾਈ ਚਿੰਤਾ

ਫਾਜ਼ਿਲਕਾ ਅਤੇ ਰੂਪਨਗਰ ਵਿਚ ਹੋਰ ਬਾਰਿਸ਼

ਸੂਬੇ ਅੰਦਰ ਅਪ੍ਰੈਲ ਮਹੀਨੇ ਦੌਰਾਨ 1 ਅਪ੍ਰੈਲ ਤੋਂ 12 ਅਪ੍ਰੈਲ ਤੱਕ ਔਸਤਨ 26.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਇਸ ਸਮੇਂ ਲਈ ਆਮ ਔਸਤ 4.9 ਮਿਲੀਮੀਟਰ ਤੋਂ 435 ਪ੍ਰਤੀਸ਼ਤ ਵੱਧ ਹੈ। ਜ਼ਿਲ੍ਹੇ ਅਨੁਸਾਰ ਮੋਹਾਲੀ ਵਿਚ 31.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਔਸਤ 2.7 ਮਿਲੀਮੀਟਰ ਤੋਂ 1075 ਪ੍ਰਤੀਸ਼ਤ ਵੱਧ ਹੈ। ਸੂਬੇ ਵਿਚ ਸਭ ਤੋਂ ਵੱਧ ਬਾਰਿਸ਼ ਫਾਜ਼ਿਲਕਾ ਵਿਚ 56.8 ਮਿਲੀਮੀਟਰ ਅਤੇ ਰੂਪਨਗਰ ਵਿਚ 53.8 ਮਿਲੀਮੀਟਰ ਦਰਜ ਕੀਤੀ ਗਈ। ਹੁਸ਼ਿਆਰਪੁਰ ਵਿਚ ਸਭ ਤੋਂ ਘੱਟ 4.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 28 ਪ੍ਰਤੀਸ਼ਤ ਘੱਟ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ 16-17 ਅਪ੍ਰੈਲ ਨੂੰ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਦਿਨਾਂ ਲਈ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਹ ਵੀ ਦੱਸਿਆ ਗਿਆ ਹੈ ਕਿ ਅਗਲੇ ਸੱਤ ਦਿਨਾਂ ਵਿਚ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ, ਇਸ ਨਾਲ ਗਰਮੀ ਵਧਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News