ਪੰਜਾਬ ''ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
Wednesday, Jan 19, 2022 - 09:51 AM (IST)
ਚੰਡੀਗੜ੍ਹ/ਲੁਧਿਆਣਾ (ਯੂ. ਐੱਨ. ਆਈ.) : ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਡ ਨਾਲ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ’ਚ ਲੋਕਾਂ ਨੂੰ ਭਿਆਨਕ ਕੋਲਡ ਡੇਅ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ। ਉਸ ਤੋਂ ਬਾਅਦ ਕੁੱਝ ਰਾਹਤ ਮਿਲ ਸਕਦੀ ਹੈ। 21 ਜਨਵਰੀ ਤੋਂ ਹਲਕੀ ਬੂੰਦਾਬਾਂਦੀ ਅਤੇ 22 ਜਨਵਰੀ ਨੂੰ ਅਨੇਕਾਂ ਥਾਵਾਂ ’ਤੇ ਮੀਂਹ ਤੇ ਗਰਜ ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਉਧਰ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿਚ ਘੱਟੋ-ਘੱਟ ਤਾਪਮਾਨ ਜਮਾਅ ਬਿੰਦੂ ਦੇ ਆਸ-ਪਾਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੱਛਮ ਤੋਂ ਗੜਬੜ ਦੇ ਮਾਮੂਲੀ ਅਸਰ ਕਾਰਨ ਵਾਦੀ ਦੇ ਉਚਾਈ ਵਾਲੇ ਕੁੱਝ ਇਲਾਕਿਆਂ ਵਿਚ ਬਰਫ਼ਬਾਰੀ ਵੀ ਹੋਈ। ਮੌਸਮ ਵਿਭਾਗ ਅਨੁਸਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 11 ਅਤੇ ਹੇਠਲਾ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਵੀਰਵਾਰ ਵੀ ਬੱਦਲ ਰਹਿਣ ਦੀ ਸੰਭਾਵਨਾ ਹੈ ਪਰ ਮੀਂਹ ਦੀ ਸੰਭਾਵਨਾ ਨਹੀਂ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 12 ਅਤੇ ਹੇਠਲਾ ਤਾਪਮਾਨ 9 ਡਿਗਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮਿਆਦ 24 ਤਾਰੀਖ਼ ਤੱਕ ਵਧੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ