ਪੰਜਾਬ ''ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Thursday, Feb 26, 2026 - 09:42 AM (IST)
ਜਲੰਧਰ (ਵੈੱਬ ਡੈਸਕ) - ਪੰਜਾਬ ਦੇ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਰਾਤ ਅਤੇ ਸਵੇਰ ਦੇ ਸਮੇਂ ਠੰਡ ਮਹਿਸੂਸ ਕੀਤੀ ਜਾ ਰਹੀ ਹੈ ਪਰ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਿਸ ਨਾਲ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਇਸ ਦੌਰਾਨ ਮੌਸਮ ਵੀ ਖ਼ੁਸ਼ਕ ਹੈ, ਜਿਸ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਵੇਰੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਧੁੰਦ ਦੀ ਸਫ਼ੇਦ ਚਾਦਰ ਵਿੱਛੀ ਹੋਈ ਦਿਖਾਈ ਦਿੱਤੀ, ਜਿਸ ਨਾਲ ਠੰਡ ਮਹਿਸੂਸ ਕੀਤੀ ਗਈ। ਇਸ ਨਾਲ ਆਮ ਜਨਜੀਵਨ 'ਤੇ ਅਸਰ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : "Call ਤਾਂ ਇਗਨੋਰ ਕਰ ਦਿੱਤੀ, ਗੋਲੀਆਂ ਕਿਵੇਂ ਕਰੋਗੇ..?' ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਾਲਾਂਕਿ ਅਜੇ ਫਰਵਰੀ ਦਾ ਮਹੀਨਾ ਚੱਲ ਰਿਹਾ ਹੈ ਪਰ ਮੌਸਮ ਵਿੱਚ ਆ ਰਹੀ ਤਬਦੀਲੀ ਸੰਕੇਤ ਦੇ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਉਥੇ ਹੀ ਪੂਰੇ ਇਕ ਹਫ਼ਤੇ ਲਈ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਇਕ ਮਾਰਚ ਤੱਕ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ : ਪੱਟੀ 'ਚ ਨਵ-ਵਿਆਹੁਤਾ ਨੂੰ ਗੋਲੀ ਮਾਰਨ ਵਾਲਾ ਗ੍ਰਿਫ਼ਤਾਰ, ਪੁਲਸ ਹਿਰਾਸਤ ’ਚੋਂ ਭੱਜਣ ਦੀ ਕੀਤੀ ਕੋਸ਼ਿਸ਼, ਟੁੱਟਿਆ ਪੈਰ

ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਲਈ ਘੱਟੋ-ਘੱਟ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਉਥੇ ਹੀ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਵਲੋਂ ਇਸ ਸਮੇਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
