ਮੌਸਮ ''ਚ ਬਦਲਾਅ, 16 ਦਸੰਬਰ ਤੱਕ ਛਾਏ ਰਹਿ ਸਕਦੇ ਨੇ ਬੱਦਲ

12/13/2018 12:53:11 PM

ਜਲੰਧਰ (ਜ.ਬ.)— ਪੱਛਮ ਦੀਆਂ ਠੰਡੀਆਂ ਹਵਾਵਾਂ ਦੇ ਸਰਗਰਮ ਹੋਣ ਕਾਰਨ ਪਿਛਲੇ 24 ਘੰਟਿਆਂ ਅੰਦਰ ਜਲੰਧਰ ਸਮੇਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 'ਚ 1 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ, ਪਟਿਆਲਾ, ਮੋਹਾਲੀ ਅਤੇ ਸਰਹੱਦੀ ਖੇਤਰਾਂ 'ਚ ਹਲਕੀ ਪਾਕੇਟ ਰੇਨ ਹੋਣ ਦੀ ਖਬਰ ਹੈ। ਬੀਤੇ ਦਿਨ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਆਗਾਮੀ 16 ਦਸੰਬਰ ਤੱਕ ਆਕਾਸ਼ 'ਚ ਬੱਦਲ ਛਾਏ ਰਹਿਣ ਦੇ ਆਸਾਰ ਹਨ। ਇਸ ਦੌਰਾਨ ਦੇਰ ਰਾਤ ਅਤੇ ਸਵੇਰ ਦੇ ਸਮੇਂ ਧੁੰਦ ਗਹਿਰਾਉਣ ਅਤੇ ਠੰਡ ਵਧਣ ਦੇ ਆਸਾਰ ਹਨ। ਇਸ ਦੌਰਾਨ ਜਿੱਥੇ ਘੱਟੋ-ਘੱਟ ਤਾਪਮਾਨ 'ਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਉਥੇ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੀ ਤੇਜ਼ੀ ਆਵੇਗੀ। 17 ਦਸੰਬਰ ਨੂੰ ਆਸਮਾਨ ਸਾਫ ਰਹੇਗਾ।


13 ਤੋਂ 14 ਦਸੰਬਰ ਨੂੰ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ, 15 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 22 ਡਿਗਰੀ ਸੈਲਸੀਅਸ, 16 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ, 17 ਅਤੇ 18 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਵੱਧ ਤੋਂ ਵੱਧ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।


shivani attri

Content Editor

Related News