ਪੰਜਾਬ ਦੇ ਮੌਸਮ ਨੂੰ ਲੈ ਕੇ 19 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ! ਜਾਣੋ ਮੀਂਹ ਨੂੰ ਲੈ ਕੇ ਵਿਭਾਗ ਦੀ ਤਾਜ਼ਾ ਅਪਡੇਟ

Saturday, Nov 15, 2025 - 05:39 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ 19 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ! ਜਾਣੋ ਮੀਂਹ ਨੂੰ ਲੈ ਕੇ ਵਿਭਾਗ ਦੀ ਤਾਜ਼ਾ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਅੱਜ ਤੋਂ ਲੈ ਕੇ 19 ਤਾਰੀਖ਼ ਤੱਕ ਵੱਡੀ ਅਪਡੇਟ ਦਿੱਤੀ ਗਈ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 5 ਦਿਨਾਂ ਦੌਰਾਨ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਇਕ ਰਿਪੋਰਟ ਮੁਤਾਬਕ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪੰਜਾਬ ਸਮੇਤ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਆਈ. ਐੱਮ. ਡੀ. ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦੋ ਮਹੀਨਿਆਂ ਵਿਚ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟੋ-ਘੱਟ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਵੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ:  ਪੰਜਾਬ ਦੇ ਇਸ ਇਲਾਕੇ 'ਚ ਫਾਇਰਿੰਗ! ਇਕ ਨੌਜਵਾਨ ਦੀ ਮੌਤ, ਪਿਆ ਚੀਕ-ਚਿਹਾੜਾ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸਾਲ ਠੰਡ ਦੇ ਵਧਣ ਦਾ ਸਭ ਤੋਂ ਵੱਡਾ ਕਾਰਨ 'ਲਾ-ਨੀਨਾ' ਹੈ, ਜੋ ਪ੍ਰਸ਼ਾਂਤ ਮਹਾਂਸਾਗਰ ਵਿਚ ਸਮੁੰਦਰੀ ਸਤ੍ਹਾ ਦੇ ਤਾਪਮਾਨ ਵਿਚ ਗਿਰਾਵਟ ਕਾਰਨ ਬਣਦੀ ਹੈ। ਲਾ-ਨੀਨਾ ਦੇ ਪ੍ਰਭਾਵ ਹੇਠ ਠੰਡੀਆਂ ਹਵਾਵਾਂ ਜ਼ਿਆਦਾ ਸਰਗਰਮ ਹੋ ਜਾਂਦੀਆਂ ਹਨ। ਮੌਸਮ ਮਾਹਿਰਾਂ ਅਨੁਸਾਰ ਭਾਵੇਂ ਲਾ-ਨੀਨਾ ਕਮਜ਼ੋਰ ਰਹੇਗਾ ਪਰ ਇਸ ਦੀ ਸਥਿਤੀ ਨਵੰਬਰ ਤੋਂ ਜਨਵਰੀ ਤੱਕ ਬਣੀ ਰਹਿ ਸਕਦੀ ਹੈ। ਲਾ-ਨੀਨਾ ਦੇ ਦੌਰਾਨ ਉੱਤਰ ਅਤੇ ਮੱਧ ਭਾਰਤ ਵਿਚ ਪੱਛਮੀ ਗੜਬੜੀ ਦੇ ਸਰਗਰਮ ਰਹਿਣ ਕਾਰਨ ਬਰਫ਼ਬਾਰੀ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ, ਇਸ ਦਾ ਅਸਰ ਵੀ ਮੈਦਾਨੀ ਇਲਾਕਿਆਂ ਦੇ ਮੌਸਮ 'ਤੇ ਪੈਂਦਾ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਆਬੋ ਹਵਾ ਹੋਈ ਜ਼ਹਿਰੀਲੀ! ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News