Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ

Sunday, Aug 30, 2026 - 07:30 PM (IST)

Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਮਾਨਸੂਨ ਦੀ ਸਰਗਰਮੀ ਫ਼ਿਲਹਾਲ ਕਮਜ਼ੋਰ ਬਣੀ ਹੋਈ ਹੈ ਪਰ ਅਗਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਦੀ ਮੀਂਹ ਸਬੰਧੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅਗਲੇ ਕੁਝ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ 'ਚ ਮੀਂਹ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕੇ ਪੂਰੀ ਤਰ੍ਹਾਂ ਖ਼ੁਸ਼ਕ ਰਹਿਣਗੇ।

ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਗਾ ਅਤੇ ਗੁਰਦਾਸਪੁਰ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਇੱਕਾ-ਦੁੱਕਾ ਥਾਵਾਂ 'ਤੇ ਹਲਕਾ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

PunjabKesari

31 ਅਗਸਤ ਨੂੰ ਮੀਂਹ ਦਾ ਦਾਇਰਾ ਥੋੜ੍ਹਾ ਵਧੇਗਾ। ਹੁਸ਼ਿਆਰਪੁਰ, ਰੂਪਨਗਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਨਗਰ 'ਚ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਉਥੇ ਹੀ ਪੱਛਮੀ ਅਤੇ ਦੱਖਣੀ ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ ਅਤੇ ਲੁਧਿਆਣਾ ਪੂਰੀ ਤਰ੍ਹਾਂ ਖੁਸ਼ਕ ਰਹਿਣਗੇ।

1 ਅਤੇ 2 ਸਤੰਬਰ ਨੂੰ ਵੀ ਸੂਬੇ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ ਤੇ ਹੁਸ਼ਿਆਰਪੁਰ 'ਚ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ ਅਤੇ ਪਟਿਆਲਾ 'ਚ ਕੁਝ ਥਾਵਾਂ 'ਤੇ 50 ਫ਼ੀਸਦੀ ਮੀਂਹ ਪੈਣ ਦੀ ਉਮੀਦ ਜਤਾਈ ਗਈ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਪੂਰੀ ਤਰ੍ਹਾਂ ਖ਼ੁਸ਼ਕ ਰਹਿ ਸਕਦੇ ਹਨ। 

ਇਹ ਵੀ ਪੜ੍ਹੋ: ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ ਖੁੱਲ੍ਹਿਆ ਭੇਤ ਤਾਂ...

3 ਸਤੰਬਰ ਨੂੰ ਮੀਂਹ ਦੀ ਰਫ਼ਤਾਰ ਵਿਚ ਕਮੀ ਆ ਸਕਦੀ ਹੈ। ਪੰਜਾਬ ਦੇ ਬਹੁਤੇ ਕੇਂਦਰੀ, ਪੱਛਮੀ ਅਤੇ ਦੱਖਣੀ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਪੂਰੀ ਤਰ੍ਹਾਂ ਖੁਸ਼ਕ ਹੋ ਜਾਣਗੇ। ਹਾਲਾਂਕਿ ਕਪੂਰਥਲਾ ਵਿੱਚ ਕੁਝ ਥਾਵਾਂ 'ਤੇ ਅਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ ਅਤੇ ਪਟਿਆਲਾ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਖ਼ਾਸ ਕਰਕੇ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਮੀਂਹ ਦਾ ਪ੍ਰਭਾਵ ਵਧੇਰੇ ਰਹੇਗਾ, ਜਦਕਿ ਦੱਖਣ-ਪੱਛਮੀ ਹਿੱਸੇ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਪੂਰੀ ਤਰ੍ਹਾਂ ਖ਼ੁਸ਼ਕ ਹੀ ਰਹਿਣਗੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ 'ਚ ਵਾਧਾ ਹੋਇਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਮਾਨਸੂਨ ਸੀਜ਼ਨ 'ਚ ਹੁਣ ਤੱਕ 32 ਫ਼ੀਸਦੀ ਘੱਟ ਮੀਂਹ ਪਿਆ ਹੈ।

ਇਹ ਵੀ ਪੜ੍ਹੋ: DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News