ਪੰਜਾਬ ''ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਨੇਰੀ ਨਾਲ ਛਾਈ ਕਾਲੀ ਘਟਾ, ਭਿਆਨਕ ਗਰਮੀ ਤੋਂ ਮਿਲੀ ਰਾਹਤ
Friday, May 10, 2024 - 06:57 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅੱਜ ਅਚਾਨਕ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਦੁਪਹਿਰ ਕਰੀਬ 4 ਵਜੇ ਅਚਾਨਕ ਹੀ ਬਦਲੇ ਮੌਸਮ ਦੇ ਮਿਜ਼ਾਜ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਆਸਮਾਨ 'ਤੇ ਛਾਏ ਹੋਏ ਕਾਲੇ ਬੱਦਲਾਂ ਅਤੇ ਹਨੇਰੀ ਕਾਰਨ ਉੱਡੀ ਧੂੜ ਮਿੱਟੀ ਕਾਰਨ ਦਿਨ ਸਮੇਂ ਹੀ ਗਹਿਰਾ ਹਨੇਰਾ ਛਾ ਗਿਆ। ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਜਿੱਥੇ ਤੇਜ਼ ਹਨੇਰੀ ਆ ਰਹੀ ਹੈ, ਉਥੇ ਹੀ ਕਈ ਥਾਵਾਂ 'ਤੇ ਬਾਰਿਸ਼ ਪੈਣ ਨਾਲ ਮੌਸਮ ਸੁਹਾਵਨਾ ਹੋ ਗਿਅ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਗੜ੍ਹੇਮਾਰੀ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਲੂ ਭਰੀ ਗਰਮੀ ਜਿੱਥੇ ਤਾਪਮਾਨ 40 ਤੋਂ ਪਾਰ ਹੋ ਗਿਆ ਸੀ। ਮੀਂਹ, ਹਨੇਰੀ ਤੋਂ ਬਾਅਦ ਤਾਪਮਾਨ ਵਿੱਚ ਵੀ ਅਚਾਨਕ ਹੀ ਗਿਰਾਵਟ ਆ ਗਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ। ਹਾਲਾਂਕਿ ਮੌਸਮ ਵਿਭਾਗ ਨੇ 10 ਮਈ ਨੂੰ ਮੌਸਮ ਵਿੱਚ ਬਦਲਾਅ ਨੂੰ ਲਾਗੇ ਪਹਿਲਾਂ ਤੋਂ ਅਲਰਟ ਜਾਰੀ ਕੀਤਾ ਹੋਇਆ ਸੀ, ਜਿਸ ਦੌਰਾਨ ਅੱਜ ਅਚਾਨਕ ਆਈ ਹਨੇਰੀ ਕਾਰਨ ਜੀਵਨ ਅਸਤ ਵਿਅਸਤ ਹੋ ਗਿਆ।
ਆਰੇਂਜ ’ਚ ਬਦਲ ਸਕਦੈ ਯੈਲੋ ਅਲਰਟ
ਪਿਛਲੇ ਦਿਨੀਂ ਪੰਜਾਬ ’ਚ ਬਾਰਿਸ਼ ਨਾਲ ਗੜ੍ਹੇਮਾਰੀ ਹੋਈ ਸੀ। ਮਾਹਿਰਾਂ ਦਾ ਕਹਿਣਾ ਹੈ ਿਕ ਗੜ੍ਹੇਮਾਰੀ ਖੜ੍ਹੀ ਫ਼ਸਲ ਲਈ ਨੁਕਸਾਨਦਾਇਕ ਸਾਬਿਤ ਹੁੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਯੈਲੋ ਅਲਰਟ ਹੈ ਪਰ ਮੌਸਮ ’ਚ ਆਉਣ ਵਾਲੇ ਦਿਨਾਂ ’ਚ ਵੱਡਾ ਬਦਲਾਅ ਵੀ ਹੋ ਸਕਦਾ ਹੈ। ਮਾਹਿਰਾਂ ਨੇ ਕਿਹਾ ਕਿ ਯੈਲੋ ਅਲਰਟ ਕਈ ਵਾਰ ਆਰੇਂਜ ਅਲਰਟ ’ਚ ਬਦਲਦਿਆਂ ਦੇਖਿਆ ਗਿਆ ਹੈ। ਇਸ ਕਾਰਨ ਸਬੰਧਤ ਲੋਕਾਂ ਨੂੰ ਇੰਤਜ਼ਾਮ ਕਰ ਲੈਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਗਦਾਈਪੁਰ ’ਚ ਬੈੱਡ ’ਚੋਂ ਮਿਲੀ ਲਾਸ਼ ਵਿਨੋਦ ਦੀ ਨਹੀਂ ਸੇਵਾਮੁਕਤ ਫ਼ੌਜੀ ਦੀ ਨਿਕਲੀ, ਹੈਰਾਨ ਕਰ ਦੇਣ ਵਾਲੇ ਹੋਏ ਖ਼ੁਲਾਸੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8