ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ
Friday, Sep 05, 2025 - 07:13 PM (IST)

ਜਲੰਧਰ (ਵੈੱਬ ਡੈਸਕ)- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਲਈ ਮੌਸਮ ਵਿਭਾਗ ਵੱਲੋਂ ਚੰਗੀ ਖ਼ਬਰ ਆਈ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਹੁਣ 9 ਤਾਰੀਖ਼ ਤੱਕ ਭਾਰੀ ਮੀਂਹ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਅੱਜ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੂਰਜ ਦੀ ਤਿੱਖੀ ਧੁੱਪ ਦੇਖ ਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
ਮੌਸਮ ਵਿਭਾਗ ਵੱਲੋਂ 5 ਸਤੰਬਰ ਤੋਂ ਲੈ ਕੇ 9 ਸਤੰਬਰ ਤੱਕ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਹੈ, ਜਦਕਿ 10 ਸਤੰਬਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਇਨ੍ਹਾਂ ਤਾਰੀਖ਼ਾਂ ਦੌਰਾਨ ਕੁੱਝ ਜ਼ਿਲ੍ਹਿਆਂ 'ਚ ਹਲਕਾ-ਫੁਲਕਾ ਮੀਂਹ ਪੈ ਸਕਦਾ ਹੈ ਪਰ ਤਬਾਹੀ ਮਚਾਉਣ ਵਾਲੇ ਮੀਂਹ ਦੀ ਸੰਭਾਵਨਾ ਨਹੀਂ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।
ਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e