ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

Wednesday, Mar 04, 2026 - 07:12 PM (IST)

ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅੱਜ ਤੋਂ ਲੈ ਕੇ 8 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹੇਗਾ ਅਤੇ ਤਾਪਮਾਨ ਵਿਚ ਲਗਾਤਾਰ ਵਾਧਾ ਵੇਖਣ ਨੂੰ ਮਿਲੇਗਾ। ਫਿਲਹਾਲ ਮੌਸਮ ਵਿਭਾਗ ਵੱਲੋਂ ਬਾਰਿਸ਼ ਸਬੰਧੀ ਵੀ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਦੌਰਾਨ ਉਂਝ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਲਿਸਟ

PunjabKesari

ਉਥੇ ਹੀ ਜੇਕਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਵਾਧਾ ਵੇਖਿਆ ਗਿਆ। ਹਾਲਾਂਕਿ ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋਕਿ 32.08 ਡਿਗਰੀ ਸੈਲਸੀਅਸ ਰਿਹਾ।

PunjabKesari

ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.1 ਡਿਗਰੀ, ਲੁਧਿਆਣਾ ਦਾ 30.8 ਡਿਗਰੀ, ਪਟਿਆਲਾ ਦਾ 31.2 ਡਿਗਰੀ, ਫਰੀਦਕੋਟ ਦਾ 33.0 ਡਿਗਰੀ, ਫਿਰੋਜ਼ਪੁਰ ਦਾ 33.1 ਡਿਗਰੀ, ਹੁਸ਼ਿਆਪੁਰ ਦਾ 30.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 30.2 ਡਿਗਰੀ, ਮੋਹਾਲੀ ਦਾ 30.06 ਡਿਗਰੀ, ਥੀਨ ਡੈਮ ਪਠਾਨਕੋਟ ਦਾ 30.5 ਡਿਗਰੀ, ਰੋਪੜ ਦਾ 28.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.04 ਡਿਗਰੀ ਰਿਹਾ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਵਧਦੇ ਤਾਪਮਾਨ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਤਣ ਦੀ ਸਲਾਹ ਵੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News