ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਈਂ ਭਾਰੀ ਮੀਂਹ, Alert ਹੋ ਗਿਆ ਜਾਰੀ

Saturday, Jul 27, 2024 - 01:39 PM (IST)

ਜਲੰਧਰ (ਵੈੱਬ ਡੈਸਕ)- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿਚ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਵੀ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਮੀਂਹ ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਬੀਤੇ ਦਿਨਾਂ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

PunjabKesari

ਜਲੰਧਰ 'ਚ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਜਲੰਧਰ ਸਮਾਰਟ ਸਿਟੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਬਰਸਾਤ ਤੋਂ ਬਾਅਦ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆਇਆ ਅਤੇ ਸੜਕਾਂ ਪੂਰੀ ਤਰ੍ਹਾਂ ਗਾਇਬ ਹੋ ਗਈਆਂ।ਬਾਰਿਸ਼ ਨੇ ਨਗਰ ਨਿਗਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।  ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਜਲੰਧਰ ਦੇ ਵੱਖ-ਵੱਖ ਇਲਾਕਿਆਂ ਦੀਆਂ ਹਨ, ਜਿੱਥੇ ਬਾਰਿਸ਼ ਤੋਂ ਬਾਅਦ ਪੂਰੀ ਤਰ੍ਹਾਂ ਪਾਣੀ ਭਰ ਗਿਆ। ਸਵੇਰੇ ਕੰਮ ਲਈ ਨਿਕਲਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਖ਼ਾਸ ਕਰਕੇ ਜੋ ਲੋਕ ਦੋਪਹੀਆ ਵਾਹਨਾਂ 'ਤੇ ਕੰਮ 'ਤੇ ਗਏ ਸਨ। ਇਸ ਵਾਰ ਮਾਨਸੂਨ ਕਾਫ਼ੀ ਕਮਜ਼ੋਰ ਰਿਹਾ ਹੈ ਪਰ ਇਸ ਦੇ ਬਾਵਜੂਦ ਨਿਗਮ ਦੀਆਂ ਤਿਆਰੀਆਂ ਕੀ ਹਨ, ਇਹ ਸਪੱਸ਼ਟ ਹੋ ਗਿਆ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari
 

ਇਹ ਵੀ ਪੜ੍ਹੋ- ਟੈਬਲੇਟ ਤੇ ਸਮਾਰਟਫੋਨ ਤੋਂ ਨਿਕਲਣ ਵਾਲੀ ਨੀਲੀ ਰੌਸ਼ਨੀ ਚਮੜੀ ਲਈ ਖ਼ਤਰਨਾਕ, ਉਪਕਰਨਾਂ ਦੀ ਸਾਵਧਾਨੀ ਨਾਲ ਕਰੋ ਵਰਤੋਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News