ਪੰਜਾਬ 'ਚ ਠੰਡ ਦੀ ਦਸਤਕ, ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਜਾਣੋ ਅਗਲੇ ਦਿਨਾਂ ਦਾ ਹਾਲ

Wednesday, Nov 13, 2024 - 12:51 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਹੋਰਨਾਂ ਹਿੱਸਿਆਂ ਵਾਂਗ ਟਾਂਡਾ ਇਲਾਕੇ ਵਿੱਚ ਅੱਜ ਤੜਕਸਾਰ ਪਈ ਸੰਘਣੀ ਧੁੰਦ ਦੇ ਚਲਦਿਆਂ ਜਿੱਥੇ ਵਿਜੀਬਿਲਟੀ ਜ਼ੀਰੋ ਹੋ ਗਈ। ਸੰਘਣੀ ਧੁੰਦ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ-ਹੁਸ਼ਿਆਰਪੁਰ ਰਾਜ ਮਾਰਗ, ਟਾਂਡਾ-ਸ਼੍ਰੀ ਹਰਗੋਬਿੰਦਪੁਰ ਮਾਰਗ 'ਤੇ ਚੱਲ ਰਹੇ ਵਾਹਨ ਬਿਲਕੁਲ ਮੱਠੀ ਰਫ਼ਤਾਰ ਵਿਚ ਚਲਦੇ ਦਿਸੇ। ਦੱਸ ਦੇਈਏ ਕਿ ਨਵੰਬਰ ਮਹੀਨਾ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਠੰਡ ਦਾ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ ਸੀ ਪਰ ਜੰਮੂ ਕਸ਼ਮੀਰ ਵਿੱਚ ਹੋਈ ਮੌਸਮ ਦੀ ਪਹਿਲੀ ਬਰਫ਼ਬਾਰੀ ਕਾਰਨ ਹੁਣ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਸਵੇਰੇ ਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 

PunjabKesari

ਉਧਰ ਦੂਜੇ ਪਾਸੇ ਕੱਤਕ ਮਹੀਨਾ ਤਕਰੀਬਨ ਖ਼ਤਮ ਹੋਣ ਦੇ ਲਾਗੇ ਹੈ ਅੱਧੇ 16 ਨਵੰਬਰ ਨੂੰ ਸੰਗਰਾਂਦ ਉਪਰੰਤ ਦੇਸੀ ਮਘਰ ਮਹੀਨੇ ਦੀ ਆਰੰਭਤਾ ਹੋ ਜਾਵੇਗੀ ਜੋਕਿ ਕੜਾਕੇ ਦੀ ਠੰਡ ਦੇ ਮਹੀਨੇ ਮੰਨੇ ਜਾਂਦੇ ਹਨ।  ਦੂਜੇ ਪਾਸੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ ਅਤੇ ਸਰਕਾਰੀ ਹਸਪਤਾਲ ਟਾਂਡਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨ ਕੁਮਾਰ ਸੈਣੀ ਨੇ ਠੰਡ ਦੇ ਮੌਸਮ ਦੀ ਸ਼ੁਰੂਆਤ ਹੁੰਦਿਆਂ ਹੀ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ- ਨਿਗਮ ਚੋਣਾਂ ਨੂੰ ਵੇਖਦਿਆਂ ਹੁਣ ਫਿਰ ਹੋਵੇਗਾ ਦਲ-ਬਦਲ, ਕਈ ਆਗੂ ਜਲਦ ਮਾਰਨਗੇ ਪਲਟੀ

PunjabKesari

ਉਨਾਂ ਇਸ ਮੌਸਮ ਵਿੱਚ ਹੋਣ ਵਾਲੀਆਂ ਵੱਖ-ਵੱਖ ਬੀਮਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਹੈ ਉਨ੍ਹਾਂ ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਹੈ।

PunjabKesari

15 ਨਵੰਬਰ ਤੱਕ ਜਾਰੀ ਕੀਤਾ ਗਿਆ ਹੈ ਅਲਰਟ
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਵੀ ਕੜਾਕੇ ਦੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 15 ਨਵੰਬਰ ਤਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਵਿਜ਼ੀਬਲਿਟੀ ਘੱਟ ਹੋਣ ਕਾਰਨ ਸੜਕੀ ਅਤੇ ਹਵਾਈ ਆਵਾਜਾਈ 'ਤੇ ਅਸਰ ਪੈ ਸਕਦਾ ਹੈ। 
 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News