22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

Sunday, Jun 21, 2026 - 06:34 PM (IST)

22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ 25 ਜੂਨ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਫਿਰ ਤੋਂ ਪੰਜਾਬ ਦੇ ਮੌਸਮ 'ਚ ਬਦਲਾਅ ਵੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ 'ਤੇ ਸਰਗਰਮ ਪੱਛਮੀ ਗੜਬੜੀ ਅੱਜ ਤੋਂ ਹੋਰ ਤੇਜ਼ ਹੋਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ 4 ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। 

ਇਹ ਵੀ ਪੜ੍ਹੋ: ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ

ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 21 ਜੂਨ ਲਈ ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਜਲੰਧਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਮੁਕਤਸਰ ਸਾਹਿਬ ਵਿਚ ਭਾਰੀ ਬਾਰਿਸ਼ ਅਤੇ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਥੇ 40-50 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 

PunjabKesari

ਉਥੇ ਹੀ 23 ਜੂਨ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਫਾਜ਼ਿਲਕਾ ਵਿਚ ਮੌਸਮ ਵਿਭਾਗ ਨੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 24 ਜੂਨ ਨੂੰ ਮੌਸਮ ਦਾ ਰੁਖ਼ ਬਦਲ ਕੇ ਉੱਤਰੀ ਅਤੇ ਪੂਰਬੀ ਪੰਜਾਬ ਵੱਲ ਹੋ ਜਾਵੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ।  ਮੌਸਮ ਵਿਭਾਗ ਮੁਤਾਬਕ 25 ਜੂਨ ਤੱਕ ਮੌਸਮ ਸਾਫ਼ ਹੋ ਜਾਵੇਗਾ ਅਤੇ ਪੂਰੇ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਤਾਪਮਾਨ ਵਿਚ ਵੀ ਵਾਧਾ ਹੋ ਸਕਦਾ ਹੈ। 

ਇਹ ਵੀ ਪੜ੍ਹੋ: PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ ਅਪਡੇਟ, 4 ਗ੍ਰਿਫ਼ਤਾਰ

ਇਥੇ ਇਹ ਵੀ ਦੱਸ ਦੇਈਏ ਕਿ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਥੇ ਇਹ ਵੀ ਦੱਸ ਦੇਈਏ ਕਿ ਇਸ ਹਫ਼ਤੇ ਪੰਜਾਬ 'ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 25 ਜੂਨ ਤੱਕ ਜ਼ਿਆਦਾਤਰ ਇਲਾਕਿਆਂ 'ਚ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਸ਼ਿਵਾਲਿਕ ਖੇਤਰ ਅਤੇ ਉੱਤਰ-ਪੂਰਬੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਤਾਪਮਾਨ 36 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਥੋੜ੍ਹਾ ਘੱਟ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: 'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ ਨਿਤਿਨ ਨਬੀਨ ਨੇ ਭਰੀ ਹੁੰਕਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News