ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

Saturday, May 31, 2025 - 05:25 PM (IST)

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

ਜਲੰਧਰ (ਵੈੱਬ ਡੈਸਕ, ਅਮਰਜੀਤ)- ਪੰਜਾਬ ਵਿਚ ਅੱਜ ਮੌਸਮ ਨੇ ਇਕ ਵਾਰ ਫਿਰ ਤੋਂ ਮਿਜਾਜ਼ ਬਦਲ ਲਿਆ ਹੈ। ਜਲੰਧਰ, ਪਟਿਆਲਾ, ਲੁਧਿਆਣਾ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਮੀਂਹ ਵੀ ਪਿਆ। ਮੌਸਮ ਸੁਹਾਵਣਾ ਹੋਣ ਕਰਕੇ ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਲੋਕਾਂ ਵਿੱਚ ਡਰ ਵੀ ਛਾ ਗਿਆ ਹੈ ਕਿਉਂਕਿ ਪਿਛਲੀ ਵਾਰ ਵੀ ਤੂਫ਼ਾਨ ਕਾਰਨ ਪੰਜਾਬ ਵਿਚ ਬੇਹੱਦ ਤਬਾਹੀ ਹੋਈ ਸੀ। ਉਥੇ ਹੀ ਇਸੇ ਤਰ੍ਹਾਂ ਚੰਡੀਗੜ੍ਹ ਨਾਲ ਲੱਗਦੇ ਖਰੜ ਵਿਚ ਵੀ ਮੌਸਮ ਸੁਹਾਵਣਾ ਹੋ ਗਿਆ ਹੈ। ਖਰੜ ਵਿਚ ਕਾਲੇ ਬੱਦਲ ਛਾਉਣ ਦੇ ਨਾਲ-ਨਾਲ ਤੇਜ਼ ਹਨ੍ਹੇਰੀ-ਝੱਖੜ ਆ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
ਇਥੇ ਇਹ ਵੀ ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਵੀ ਮੌਸਮ ਸਬੰਧੀ 'ਯੈਲੋ ਅਲਰਟ' ਜਾਰੀ ਕੀਤਾ ਹੈ। ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ 12 ਜ਼ਿਲ੍ਹੇ ਅਜਿਹੇ ਹਨ, ਜਿੱਥੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ, ਜਿੱਥੇ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।

PunjabKesari 

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ
ਇਸ ਦੇ ਨਾਲ ਹੀ ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਵੇਖਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ ਹੈ। ਅਗਲੇ ਦਿਨ ਵੀ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਤੇਜ਼ ਤੂਫ਼ਾਨ ਦੇ ਨਾਲ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News