ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ
Friday, Feb 27, 2026 - 07:17 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ ਪੰਜ ਦਿਨ ਮੌਸਮ ਸਾਫ਼ ਰਹੇਗਾ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 27 ਫਰਵਰੀ ਤੋਂ ਲੈ ਕੇ 3 ਮਾਰਚ ਤੱਕ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ 'ਚ ਮੌਸਮ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਹਾਲਾਂਕਿ ਇਸ ਦੇ ਪਹਿਲਾਂ 27 ਅਤੇ 28 ਫਰਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਲਈ ਦੋ ਦਿਨਾਂ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਰਿਪੋਰਟ ਮੁਤਾਬਕ 27 ਫਰਵਰੀ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਜਿਵੇਂ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਮੌਸਮ ਸਾਫ਼ ਰਹੇਗਾ ਅਤੇ ਕੋਈ ਚਿਤਾਵਨੀ ਨਹੀਂ ਹੈ।

ਇਹ ਵੀ ਪੜ੍ਹੋ: ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ ਕੁੱਤਿਆਂ ਨੇ ਨੋਚਿਆ, ਹੋਈ ਦਰਦਨਾਕ ਮੌਤ
ਕੱਲ੍ਹ ਯਾਨੀ ਕਿ 28 ਫਰਵਰੀ ਮਹੀਨੇ ਦੇ ਆਖਰੀ ਦਿਨ ਵੀ ਮੌਸਮ 'ਚ ਕੋਈ ਖ਼ਾਸ ਤਬਦੀਲੀ ਨਹੀਂ ਵੇਖੀ ਜਾਵੇਗੀ ਅਤੇ ਸਥਿਤੀ ਆਮ ਬਣੀ ਰਹੇਗੀ। 1 ਮਾਰਚ ਤੋਂ 3 ਮਾਰਚ ਤੱਕ ਵੀ ਮੌਸਮ ਖ਼ੁਸ਼ਕ ਰਹੇਗਾ, ਹਾਲਾਂਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਤਾਪਮਾਨ ਵਿਚ ਵਾਧਾ ਜ਼ਰੂਰ ਹੋਵੇਗਾ। ਉਥੇ ਹੀ ਜੇਕਰ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦਰਮਿਆਨ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਜ਼ਿਲ੍ਹੇ 'ਚ 28.5 ਡਿਗਰੀ ਸੈਲਸੀਅਸ, ਪਟਿਆਲਾ ਅਤੇ ਰੂਪਨਗਰ ਵਿੱਚ 28.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 28 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਫਰੀਦਕੋਟ ਜ਼ਿਲ੍ਹੇ ਵਿੱਚ 27.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦੇ ਔਸਤ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋਕਿ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ।
ਇਹ ਵੀ ਪੜ੍ਹੋ: SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
