ਪੰਜਾਬ ਦੇ ਮੌਸਮ ''ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ

Wednesday, Nov 04, 2026 - 07:01 PM (IST)

ਪੰਜਾਬ ਦੇ ਮੌਸਮ ''ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ ਦੀਵਾਲੀ ਤੱਕ ਮੌਸਮ ਖ਼ੁਸ਼ਕ ਰਹੇਗਾ। ਦੀਵਾਲੀ ਮਗਰੋਂ ਪੱਛਮੀ ਗੜਬੜੀ ਕਾਰਨ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਠੰਡੀਆਂ ਹਵਾਵਾਂ ਚੱਲਣ ਕਾਰਨ ਠੰਡ 'ਚ ਵਾਧਾ ਹੋ ਸਕਦਾ ਹੈ। 10 ਨਵੰਬਰ ਤੋਂ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ

10 ਨਵੰਬਰ ਦੇ ਆਸ-ਪਾਸ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਅਨੁਸਾਰ ਇਸ ਸਮੇਂ ਇਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਵੱਲ ਵਧ ਰਹੀ ਹੈ, ਜਦਕਿ 10 ਨਵੰਬਰ ਦੇ ਆਸ-ਪਾਸ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਕਿੰਨਾ ਅਸਰ ਪਵੇਗਾ, ਇਹ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਭਵਿੱਖਬਾਣੀ ਤੋਂ ਹੀ ਸਪੱਸ਼ਟ ਹੋਵੇਗਾ।

ਇਹ ਵੀ ਪੜ੍ਹੋ: ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ

ਤਿਉਹਾਰਾਂ ਦੇ ਮੱਦੇਨਜ਼ਰ ਅਗਲੇ ਦੋ ਤੋਂ ਚਾਰ ਦਿਨਾਂ ਦੌਰਾਨ ਪਹਾੜੀ ਇਲਾਕਿਆਂ ਵੱਲੋਂ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਹ ਹਵਾਵਾਂ ਦੀਵਾਲੀ ਤੱਕ ਤੇਜ਼ ਰਹਿ ਸਕਦੀਆਂ ਹਨ। ਇਸ ਤੋਂ ਬਾਅਦ ਹਵਾਵਾਂ ਦੀ ਰਫ਼ਤਾਰ ਘਟਣ ਅਤੇ ਸਮੁੰਦਰ ਵੱਲੋਂ ਆਉਣ ਵਾਲੀਆਂ ਪੂਰਬੀ ਹਵਾਵਾਂ ਦਾ ਪ੍ਰਭਾਵ ਵਧਣ ਦੀ ਉਮੀਦ ਹੈ। ਹਵਾ ਦੀ ਰਫ਼ਤਾਰ ਘਟਣ ਨਾਲ ਵਾਯੂਮੰਡਲ 'ਚ ਪ੍ਰਦੂਸ਼ਣ ਦੇ ਕਣ ਇਕੱਠੇ ਹੋ ਸਕਦੇ ਹਨ, ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਹੋਰ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਬੁੱਧਵਾਰ ਨੂੰ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਤਸੱਲੀਬਖਸ਼ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਸੈਕਟਰ-22 'ਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 63 ਅਤੇ ਸੈਕਟਰ-25 ਵਿੱਚ 78 ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News