ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

Sunday, Apr 19, 2026 - 07:20 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਅਗਲੇ ਦਿਨਾਂ ਦੌਰਾਨ ਪੰਜਾਬ ਵਿਚ ਗਰਮੀ ਆਪਣਾ ਕਹਿਰ ਵਿਖਾਏਗੀ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਅੱਜ ਤੋਂ ਲੈ ਕੇ 23 ਅਪ੍ਰੈਲ ਤੱਕ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ।  ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਲਈ ਸੂਬੇ ਦੇ ਉੱਤਰੀ ਹਿੱਸਿਆਂ, ਖ਼ਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਇਲਾਕਿਆਂ 'ਚ ਬਿਜਲੀ ਚਮਕਣ ਦੇ ਨਾਲ-ਨਾਲ ਕਈ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਪੰਜਾਬ 'ਚ ਮੌਸਮ ਆਮ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

PunjabKesari

20 ਅਪ੍ਰੈਲ ਲਈ ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।  21 ਅਪ੍ਰੈਲ ਤੋਂ ਸੂਬੇ ਵਿਚ ਗਰਮੀ ਦਾ ਪ੍ਰਕੋਪ ਵੇਖਣ ਨੂੰ ਮਿਲੇਗਾ। 21, 22 ਅਤੇ 23 ਅਪ੍ਰੈਲ ਸੂਬੇ ਵਿਚ ਗਰਮੀ ਕਹਿਰ ਵਰਾਏਗੀ। ਇਨ੍ਹਾਂ ਤਾਰੀਖ਼ਾਂ ਦੌਰਾਨ ਮੌਸਮ ਵਿਭਾਗ ਨੇ 'ਹੀਟ ਵੇਵ', 'ਵਾਰਮ ਨਾਈਟ' ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਮੋਹਾਲੀ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਵਰਗੇ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ 'ਚ ਗਰਮੀ ਦੀ ਲਹਿਰ (Heatwave) ਅਤੇ ਗਰਮ ਰਾਤਾਂ (Warm Night) ਨੂੰ ਲੈ ਕੇ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੈਣ ਵਾਲੀ ਗਰਮੀ ਨੂੰ ਲੈ ਕੇ ਲੋਕਾਂ ਨੂੰ ਵੱਧਦੇ ਤਾਪਮਾਨ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। 

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News