ਪੰਜਾਬ ''ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ ''ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

Sunday, May 24, 2026 - 07:32 PM (IST)

ਪੰਜਾਬ ''ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ ''ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 'ਚ ਭਾਰੀ ਵਾਧੇ ਅਤੇ ਭਿਆਨਕ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਕੇਂਦਰ ਚੰਡੀਗੜ੍ਹ ਵੱਲੋਂ 24 ਮਈ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਪ੍ਰਕੋਪ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ 'ਲੂ' ਵਿਚਾਲੇ ਮੌਸਮ ਵਿਚ ਤਬਦੀਲੀ ਵੀ ਆਵੇਗੀ ਅਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਪਰ ਦੱਖਣ-ਪੱਛਮੀ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ 'ਲੂ' ਚੱਲਣ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ

PunjabKesari

ਉਥੇ ਹੀ 25 ਮਈ ਨੂੰ ਹੋਰ ਗਰਮੀ ਦਾ ਪ੍ਰਭਾਵ ਵਧੇਗਾ ਅਤੇ ਲਗਭਗ ਪੂਰੇ ਪੰਜਾਬ ਵਿੱਚ 'ਲੂ' ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। 26 ਅਤੇ 27 ਮਈ ਨੂੰ ਪੂਰੇ ਪੰਜਾਬ ਵਿਚ ਹੀਟਵੇਵ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਦੋ ਦਿਨ ਸਭ ਤੋਂ ਵੱਧ ਚੁਣੌਤੀਪੂਰਨ ਹੋ ਸਕਦੇ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਆਦਿ ਵਿੱਚ 'ਭਿਆਨਕ ਲੂ' (Severe Heatwave) ਦੀ ਚਿਤਾਵਨੀ ਦਿੰਦੇ ਹੋਏ 'ਓਰੇਂਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਵਿੱਚ ਗਰਮੀ ਆਪਣੇ ਸਿਖਰ 'ਤੇ ਹੋ ਸਕਦੀ ਹੈ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ

27 ਤਾਰੀਖ਼ ਦੇ ਬਾਅਦ ਮੌਸਮ ਵਿਚ ਥੋੜ੍ਹਾ ਬਦਲਾਅ ਵੇਖਣ ਨੂੰ ਮਿਲੇਗਾ। 28 ਮਈ ਨੂੰ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਚਿਤਾਵਨੀ ਨਹੀਂ ਹੈ, ਹਾਲਾਂਕਿ ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਰਗੇ ਖੇਤਰਾਂ ਵਿੱਚ ਅਜੇ ਵੀ 'ਲੂ' ਦਾ ਪ੍ਰਭਾਵ ਰਹਿ ਸਕਦਾ ਹੈ।

ਉਥੇ ਹੀ ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਹੈ।  ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਲੋਕ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ। ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News