ਪੰਜਾਬ ''ਚ ਅਗਲੇ 48 ਘੰਟੇ ਭਾਰੀ! ਮੌਮਮ ਦੀ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ ਤੇ...
Monday, Apr 14, 2025 - 06:22 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਥੋੜ੍ਹੀ ਬਾਰਿਸ਼ ਪੈਣ ਕਰਕੇ ਮਿਲੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੌਸਮ ਵਿਚ ਤਬਦੀਲੀ ਆਉਣ ਵਾਲੀ ਹੈ। 16 ਅਪ੍ਰੈਲ ਤੋਂ ਲੈ ਕੇ ਲਗਾਤਾਰ ਤਿੰਨ ਦਿਨ ਲੋਕਾਂ ਨੂੰ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ ਸਾਂਝੀ ਕਰਦੇ ਹੋਏ ਵਿਭਾਗ ਨੇ ਕਿਹਾ ਕਿ 17 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 16, 17 ਅਤੇ 18 ਅਪ੍ਰੈਲ ਨੂੰ ਸੂਬੇ ਵਿਚ 'ਲੂ' ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਇਨ੍ਹਾਂ 3 ਦਿਨਾਂ ਲਈ ਕਈ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: MLA ਦੇ ਖ਼ਾਸਮਖ਼ਾਸ ਰਹੇ ਪੰਜਾਬ ਦੇ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ ਤਬਾਦਲਾ, ਕਾਰਾ ਜਾਣ ਹੋਵੋਗੇ ਹੈਰਾਨ
ਉਥੇ ਹੀ ਮੌਸਮ ਵਿਭਾਗ ਨੇ ਅਗਲੇ 48 ਤੋਂ 72 ਘੰਟਿਆਂ ਵਿੱਚ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ, ਪੰਜਾਬ ਵਿੱਚ ਗਰਮੀ ਦੀ ਲਹਿਰ ਦੀ ਚਿਤਾਵਨੀ ਦਿੱਤੀ ਹੈ। ਇਨ੍ਹਾਂ ਇਲਾਕਿਆਂ ਵਿੱਚ ਨਮੀ ਵਾਲੀ ਗਰਮੀ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ। ਅਜਿਹੀ ਸਥਿਤੀ ਵਿੱਚ ਸੁਰੱਖਿਆ ਲਈ ਛਾਂ ਵਿੱਚ ਰਹਿਣ ਅਤੇ ਹਾਈਡਰੇਟਿਡ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਗਰਮੀ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ DSP ਨੇ ਬਦਲੀ ਇੰਦੌਰ ਦੇ ਡਾਕਟਰ ਦੀ ਜ਼ਿੰਦਗੀ, ਦਿੱਤਾ ਨਵਾਂ ਜੀਵਨਦਾਨ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ 'ਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਹੈ। ਇਸ ਵੇਲੇ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਹੀ ਚੱਲ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 39.3 ਡਿਗਰੀ ਪਹੁੰਚ ਚੁੱਕਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: ਫਿਰ ਪ੍ਰਸ਼ਾਸਨਿਕ ਫੇਰਬਦਲ, 3 PCS ਤੇ 2 DSPs ਅਫ਼ਸਰਾਂ ਦੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e