ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
Sunday, Oct 12, 2025 - 07:22 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਦਿਨਾਂ ਵਿਚ ਜ਼ਿਲ੍ਹੇ 'ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਵੱਲੋਂ 12, 13, 14, 15, 16 ਅਤੇ 17 ਤਾਰੀਖ਼ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਕਹਿਰ ਓ ਰੱਬਾ! ਪੰਜਾਬ 'ਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ, ਤੜਫ਼-ਤਰਫ਼ ਕੇ ਨਿਕਲੀ ਜਾਨ
ਆਉਣ ਵਾਲੇ ਇਕ ਹਫ਼ਤੇ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਵੱਧ ਸਕਦਾ ਹੈ। ਇਸ ਤੋਂ ਬਾਅਦ ਮੌਸਮ ਆਮ ਵਾਂਗ ਰਹੇਗਾ। ਰਾਤ ਦੇ ਸਮੇਂ ਮੌਸਮ ਠੰਡਾ ਰਹੇਗਾ। ਪਿਛਲੇ 24 ਘੰਟਿਆਂ ਵਿੱਚ ਇਹ ਵਾਧਾ ਸਿਰਫ 0.4 ਡਿਗਰੀ ਸੀ। ਇਸ ਦੇ ਬਾਵਜੂਦ, ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਿਹਾ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਹਫ਼ਤੇ ਸੂਬੇ ਵਿਚ ਮੌਸਮ ਖੁਸ਼ਕ ਰਹੇਗਾ। ਖੇਤੀਬਾੜੀ ਮਾਹਿਰਾਂ ਦਾ ਮੰਨਣਾ ਹੈ ਕਿ ਪਿਛਲੇ ਮਹੀਨੇ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ, ਕਈ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਅਜੇ ਪੱਕੀ ਨਹੀਂ ਹੈ। ਇਹ ਧੁੱਪ ਝੋਨੇ ਲਈ ਚੰਗੀ ਰਹੇਗੀ ਅਤੇ ਇਹ ਵਾਯੂਮੰਡਲ ਵਿੱਚ ਹਲਕੀ ਨਮੀ ਵੀ ਬਣਾਈ ਰੱਖੇਗੀ। ਉਥੇ ਹੀ ਮੌਸਮ ਦੇ ਇਕਦਮ ਬਦਲਣ ਕਾਰਨ ਲੋਕ ਮੌਸਮੀ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ, ਜਿਵੇਂ ਕਿ ਬੁਖ਼ਾਰ, ਖਾਂਸੀ, ਡੇਂਗੂ, ਟਾਈਫਾਈਡ ਆਦਿ। ਇਸ ਲਈ ਲੋਕਾਂ ਨੂੰ ਇਸ ਮੌਸਮ ਦੌਰਾਨ ਆਪਣਾ ਧਿਆਨ ਰੱਖਣ ਦੀ ਲੋੜ ਹੈ। ਹੋ ਸਕਦੇ ਤਾਂ ਸਵੇਰ ਅਤੇ ਸ਼ਾਮ ਦੇ ਸਮੇਂ ਪੂਰੀ ਬਾਂਹ ਵਾਲੇ ਕੱਪੜੇ ਪਾ ਕੇ ਹੀ ਬਾਹਰ ਜਾਓ।
ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8