ਪੰਜਾਬ 'ਚ 12, 13, 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
Friday, Dec 12, 2025 - 11:36 AM (IST)
ਜਲੰਧਰ- ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 12 ਤੋਂ 15 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ । ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।
ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਜ਼ਰਾ ਵੀ ਨਹੀਂ ਆਇਆ ਤਰਸ, ਮੂੰਗਫਲੀ ਦੀ ਫੜੀ ਲਗਾਉਣ ਵਾਲੇ ਨਾਲ ਮਿੰਟਾਂ 'ਚ...
ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਗਲੇ ਦਿਨਾਂ ਦੌਰਾਨ ਕੋਹਰੇ ਦੀ ਤੀਬਰਤਾ ਵੱਧਣ ਦੀ ਸੰਭਾਵਨਾ ਹੈ। 12 ਦਸੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ SBS ਨਗਰ ਵਿੱਚ ਸੰਘਣੀ ਧੁੰਦ ਦਾ ਅਲਟਰ ਜਾਰੀ ਕੀਤਾ ਗਿਆ ਹੈ। ਉੱਥੇ ਹੀ 13 ਦਸੰਬਰ ਨੂੰ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਗਵਾੜਾ, ਬਰਨਾਲਾ, ਮਾਨਸਾ, ਸੰਘਰੂਰ ਸਮੇਤ ਕਈ ਜ਼ਿਲ੍ਹਿਆਂ ਨੂੰ ਹੱਡ ਚਿਰਵੀ ਠੰਡ ਦੇ ਨਾਲ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 14 ਤੇ 15 ਤਰੀਖ ਨੂੰ ਵੀ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਕੋਹਰਾ ਕਾਫ਼ੀ ਵੱਧ ਜਾਵੇਗਾ, ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ। ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਲਰਟਾਂ 'ਤੇ ਨਜ਼ਰ ਰੱਖਣ ਅਤੇ ਯਾਤਰਾ ਦੀ ਯੋਜਨਾ ਇਸਦੇ ਅਨੁਸਾਰ ਬਣਾਉਣ।
ਇਹ ਵੀ ਪੜ੍ਹੋ- GNDU ਵਿਦਿਆਰਥੀਆਂ ਲਈ ਅਹਿਮ ਖ਼ਬਰ: ਮੁਲਤਵੀ ਹੋਈਆਂ ਪ੍ਰੀਖਿਆਵਾਂ , ਨਵੀਆਂ ਤਾਰੀਖਾਂ ਜਾਰੀ
