ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ ਤੇ ਮੀਂਹ ਦਾ Alert
Friday, Mar 14, 2025 - 06:05 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਫਿਰ ਤੋਂ ਥੋੜ੍ਹਾ ਠੰਡ ਦਾ ਅਹਿਸਾਸ ਹੋਵੇਗਾ। ਪੰਜਾਬ ਵਿਚ ਇਕ ਪਾਸੇ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਦੱਸਣਯੋਗ ਹੈ ਕਿ ਮੌਸਮ ਵਿੱਚ ਬਦਲਾਅ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਿਵਲ ਹਲਪਤਾਲ 'ਚ ਪਈਆਂ ਭਾਜੜਾਂ, ਬਾਥਰੂਮ ’ਚੋਂ ਮਿਲਿਆ ਅਜਿਹਾ ਕਿ ਵੇਖ ਉੱਡੇ ਹੋਸ਼
ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤਾ ਗਿਆ ਯੈਲੋ ਅਲਰਟ
ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਗਰਜ-ਤੂਫ਼ਾਨ ਆਉਣ ਦੀ ਉਮੀਦ ਜਤਾਈ ਗਈ ਹੈ। ਜ਼ਿਕਰਯੋਗ ਹੈ ਕਿ 9 ਮਾਰਚ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸ਼ੁਰੂ ਵਿੱਚ ਪਹਾੜੀ ਖੇਤਰ ਪ੍ਰਭਾਵਿਤ ਹੋਏ ਸਨ ਪਰ ਹੁਣ ਪੰਜਾਬ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਨਤੀਜੇ ਵਜੋਂ ਆਈ. ਐੱਮ. ਡੀ. ਨੇ ਸੂਬੇ ਭਰ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋਕਿ 16 ਮਾਰਚ ਤੱਕ ਜਾਰੀ ਰਹਿਣ ਦੀ ਉਮੀਦ ਹੈ। 16 ਮਾਰਚ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਦੇ ਪਹਿਲਾਂ 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ
ਇਸ ਦੇ ਨਾਲ ਹੀ ਗੁਜਰਾਤ, ਪੱਛਮੀ ਅਤੇ ਮੱਧ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਹੀਟ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦੇਸ਼ ਭਰ ਦੇ ਰਾਜਾਂ ਵਿਚ ਵੱਖ-ਵੱਖ ਮੌਸਮ ਪੈਟਰਨ ਹਨ। ਕਿਸੇ ਪਾਸੇ ਗਰਮੀ ਹੈ ਤਾਂ ਕਿਤੇ ਬਰਫ਼ਬਾਰੀ ਵੀ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ 'ਚ 16 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਿਮਲਾ, ਕਾਂਗੜਾ ਅਤੇ ਚੰਬਾ ਵਰਗੇ ਜ਼ਿਲ੍ਹਿਆਂ ‘ਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਦਿੱਲੀ ਵਿਚ ਵੀ 14 ਤੋਂ 16 ਮਾਰਚ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e