ਪੰਜਾਬ ''ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Saturday, Sep 12, 2026 - 06:34 PM (IST)

ਪੰਜਾਬ ''ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਅੱਜ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਦੁਪਹਿਰ ਬਾਅਦ ਮੌਸਮ ਵੱਲੋਂ ਮਿਜਾਜ਼ ਬਦਲਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ, ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਜਲੰਧਰ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਕਾਰਨ ਮੌਸੂਮ ਸੁਹਾਵਣਾ ਹੋ ਗਿਆ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਰਿਪੋਰਟ ਮੁਤਾਬਕ ਅਗਲੇ ਅੱਜ ਤੋਂ 16 ਸਤੰਬਰ ਤੱਕ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ 'ਚ ਵਾਧਾ ਵੇਖਣ ਨੂੰ ਮਿਲੇਗਾ।
ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕੁਝ ਥਾਵਾਂ 'ਤੇ 25 ਫ਼ੀਸਦੀ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਉਥੇ ਹੀ 13 ਅਤੇ 14 ਸਤੰਬਰ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੇਂਦਰੀ ਅਤੇ ਮਾਲਵੇ ਦੇ ਕੁਝ ਜ਼ਿਲ੍ਹੇ ਲੁਧਿਆਣਾ, ਪਟਿਆਲਾ, ਜਲੰਧਰ ਆਦਿ ਵਿਚ ਹਲਕੀ ਬਾਰਿਸ ਹੋ ਸਕਦੀ ਹੈ, ਜਦਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹੇ ਖ਼ੁਸ਼ਕ ਰਹਿਣਗੇ।

ਉਥੇ ਹੀ 15 ਸਤੰਬਰ ਨੂੰ ਮੌਸਮ ਵਿਭਾਗ ਨੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 16 ਸਤੰਬਰ ਨੂੰ ਸੂਬੇ 'ਚ ਮੀਂਹ ਦੀ ਗਤੀਵਿਧੀ ਕਾਫ਼ੀ ਤੇਜ਼ ਹੋਵੇਗੀ। ਮਾਝਾ, ਦੋਆਬਾ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਬਾਕੀ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।  

ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ 
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ


author

shivani attri

Content Editor

Related News