ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ

Monday, Oct 26, 2026 - 07:23 PM (IST)

ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਪੰਜਾਬ 'ਚ ਦੋ ਦਿਨ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਦੇ ਜ਼ਿਲ੍ਹਾਵਾਰ ਬਾਰਿਸ਼ ਦੇ ਅਨੁਮਾਨ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਆਉਂਦੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ 28 ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ 29 ਤਾਰੀਖ਼ ਨੂੰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। 

PunjabKesari

29 ਅਕਤੂਬਰ ਨੂੰ ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।  ਉਥੇ ਹੀ 30 ਨੂੰ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਬਾਕੀ ਪੰਜਾਬ 'ਚ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।  ਇਨ੍ਹਾਂ ਜ਼ਿਲ੍ਹਿਆਂ ਵਿਚ ਹਨ੍ਹੇਰੀ-ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। 30 ਤਾਰੀਖ਼ ਤੋਂ ਬਾਅਦ ਮੌਸਮ ਫਿਰ ਖ਼ੁਸ਼ਕ ਹੋ ਜਾਵੇਗਾ। 

ਇਹ ਵੀ ਪੜ੍ਹੋ: ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News