ਪੰਜਾਬ ''ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ ''ਚ Alert ਜਾਰੀ
Wednesday, Apr 15, 2026 - 05:24 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਕ ਵਾਰ ਫਿਰ ਤੋਂ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ 19 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਜਿੱਥੇ ਅੱਜ ਲਈ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 16 ਅਪ੍ਰੈਲ ਨੂੰ ਸੂਬੇ ਭਾਰ ਵਿਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਦਕਿ 17 ਅਤੇ 18 ਅਪ੍ਰੈਲ ਲਈ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ 16 ਤੋਂ ਲੈ ਕੇ 19 ਅਪ੍ਰੈਲ ਦੇ ਵਿਚਕਾਰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 4 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। 17 ਅਤੇ 18 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਰਫ਼ਤਾਰ ਹਵਾਵਾਂ ਚੱਲਣਗੀਆਂ ਅਤੇ ਹਨ੍ਹੇਰੀ-ਝੱਖੜ ਤੋਂ ਇਲਾਵਾ ਬਿਜਲੀ ਚਮਕਣ ਦੇ ਨਾਲ ਮੀਂਹ ਵੀ ਪਵੇਗਾ। ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ।
ਉਥ ਹੀ ਜੇਕਰ ਗੱਲ ਕੀਤੀ ਜਾਵੇ, ਪੰਜਾਬ ਵਿਚ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਹੁਣ ਮੌਸਮੀ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ 'ਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
