26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ

Wednesday, Mar 25, 2026 - 07:41 PM (IST)

26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 29 ਮਾਰਚ ਤੱਕ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਤਿੰਨ ਦਿਨ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਿੰਨ ਦਿਨ ਅਲਰਟ ਵੀ ਜਾਰੀ ਕੀਤਾ ਗਿਆ ਹੈ।  ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਵੀ ਆਵੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

PunjabKesari

ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ 
ਮੌਸਮ ਵਿਭਾਗ ਮੁਤਾਬਕ 26 ਮਾਰਚ ਨੂੰ 13 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ ਵਿੱਚ ਪੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਤੂਫ਼ਾਨ ਦਾ ਅਲਰਟ ਵੀ ਦੱਸਿਆ ਗਿਆ ਹੈ।  
ਇਸੇ ਤਰ੍ਹਾਂ 27 ਮਾਰਚ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਅਜਿਹਾ ਮੌਸਮ ਰਹਿਣ ਦੀ ਉਮੀਦ ਹੈ, ਜਿਸ ਲਈ ਵਿਭਾਗ ਨੇ 26 ਅਤੇ 27 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ 28 ਮਾਰਚ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ 29 ਮਾਰਚ ਲਈ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦਿਨ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹੇਗਾ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News