ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ

Friday, Jun 12, 2026 - 07:17 PM (IST)

ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੇ ਦਿਨ ਤੋਂ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੋਇਆ ਹੈ। ਬੀਤੇ ਦਿਨ ਹੋਈ ਭਾਰੀ ਬਾਰਿਸ਼ ਨਾਲ ਪੰਜਾਬ ਵਾਸੀਆਂ ਨੂੰ ਜਿੱਥੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਹੀ ਕਈ ਥਾਈਂ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਨੁਕਸਾਨ ਵੀ ਹੋਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ

PunjabKesari

ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਲਈ ਸੂਬੇ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ 60-70 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਨ੍ਹੇਰੀ-ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਵੀ ਪਵੇਗਾ।  13 ਅਤੇ 14 ਜੂਨ ਨੂੰ ਵੀ ਪੰਜਾਬ ਵਿਚ ਕਈ ਜ਼ਿਲ੍ਹਿਆਂ ਵਿਚ ਮੌਸਮ ਵਿਗੜ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਅਤੇ ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਰਜ-ਚਮਕ, ਬਿਜਲੀ ਡਿੱਗਣ ਅਤੇ ਕੁਝ ਇਲਾਕਿਆਂ ’ਚ ਮੀਂਹ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਬਣੀ ਹੋਈ ਹੈ।14 ਜੂਨ ਦੇ ਬਾਅਦ ਮੌਸਮ ਵਿਚ ਮੁੜ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। 15 ਜੂਨ ਤੋਂ ਮੌਸਮ ਬਿਲਕੁਲ ਸਾਫ਼ ਹੋਵੇਗਾ ਅਤੇ ਫਿਰ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ। ਇਸੇ ਤਰ੍ਹਾਂ 16 ਜੂਨ ਨੂੰ ਵੀ ਮੌਸਮ ਸਾਫ਼ ਰਹੇਗਾ। 

ਇਨ੍ਹਾਂ ਜ਼ਿਲ੍ਹਿਆਂ ਵਿਚ ਦੋ ਦਿਨ ਯੈਲੋ ਅਲਰਟ ਜਾਰੀ

13 ਜੂਨ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 14 ਜੂਨ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News