ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

Monday, Jul 27, 2026 - 05:28 PM (IST)

ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

ਜਲੰਧਰ (ਵੈੱਬ ਡੈਸਕ)- ਪੂਰੇ ਉੱਤਰੀ ਭਾਰਤ ਵਿਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਵੱਖ-ਵੱਖ ਸੂਬਿਆਂ 'ਚ ਮੀਂਹ, ਹੜ੍ਹ, ਪਾਣੀ ਭਰਨ ਅਤੇ ਤੂਫ਼ਾਨਾਂ ਦੀਆਂ ਹਾਲੀਆ ਘਟਨਾਵਾਂ ਇਹ ਸਪੱਸ਼ਟ ਕਰਦੀਆਂ ਹਨ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਹੋਰ ਰੰਗ ਵਿਖਾਉਣ ਵਾਲਾ ਹੈ।  ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 28 ਅਤੇ 29 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਡੈਮ ਵੀ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜ ਚੁੱਕੇ ਹਨ। 30 ਅਤੇ 31 ਜੁਲਾਈ ਨੂੰ ਵੀ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਹੈ। ਮੌਸਮ ਵਿਭਾਗ ਨੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਅਤੇ ਫ਼ਸਲਾਂ ਦੇ ਨੁਕਸਾਨ ਦੇ ਖ਼ਦਸ਼ੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਵਾਲੀਆਂ ਥਾਵਾਂ ਤੋਂ ਦੂਰ ਰਹਿਣ, ਖੁੱਲ੍ਹੇ ’ਚ ਪਈਆਂ ਫ਼ਸਲਾਂ ਨੂੰ ਸੁਰੱਖਿਅਤ ਕਰਨ ਤੇ ਕਮਜ਼ੋਰ ਇਮਾਰਤਾਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਰਹੇਗਾ ਜਾਰੀ 
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਭਾਰੀ ਤੋਂ ਭਾਰੀ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।  ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ 'ਚ ਮਾਨਸੂਨ ਦੀ ਸਥਿਤੀ ਆਮ ਵਾਂਗ ਰਹੀ ਅਤੇ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਬੀਤੇ ਦਿਨ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬੇ ਦਾ ਔਸਤ ਘੱਟ ਤੋਂ ਘੱਟ ਤਾਪਮਾਨ ਵੀ 0.7 ਡਿਗਰੀ ਸੈਲਸੀਅਸ ਵਧਿਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ/ਨੰਗਲ (ਰੂਪਨਗਰ) ਵਿਖੇ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਦਾ ਸਭ ਤੋਂ ਘੱਟ ਤਾਪਮਾਨ ਥੀਨ ਡੈਮ ਵਿਖੇ 24.4 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ

ਸਭ ਤੋਂ ਵੱਧ ਮੀਂਹ ਅੰਮ੍ਰਿਤਸਰ 'ਚ 11.6 ਮਿਲੀਮੀਟਰ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ 'ਚ 10.0 ਮਿਲੀਮੀਟਰ, ਗੁਰਦਾਸਪੁਰ ’ਚ 6.0 ਮਿਲੀਮੀਟਰ, ਜਲੰਧਰ ’ਚ 5.0 ਮਿਲੀਮੀਟਰ ਤੇ ਪਠਾਨਕੋਟ ’ਚ 4.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਲੁਧਿਆਣਾ ’ਚ 1.8 ਮਿਲੀਮੀਟਰ ਅਤੇ ਪਟਿਆਲਾ ’ਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ 27, 

ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ: ਵੱਧ ਤੋਂ ਵੱਧ 37 ਘੱਟ ਤੋਂ ਘੱਟ 26.8

ਮੋਹਾਲੀ: ਵੱਧ ਤੋਂ ਵੱਧ 36.3 ਘੱਟ ਤੋਂ ਘੱਟ 28.2

ਅੰਮ੍ਰਿਤਸਰ: ਵੱਧ ਤੋਂ ਵੱਧ 34.2ਘੱਟ ਤੋਂ ਘੱਟ 26.8

ਗੁਰਦਾਸਪੁਰ: ਵੱਧ ਤੋਂ ਵੱਧ 33.5 ਘੱਟ ਤੋਂ ਘੱਟ 26.3

ਪਠਾਨਕੋਟ: ਵੱਧ ਤੋਂ ਵੱਧ 36.2 ਘੱਟ ਤੋਂ ਘੱਟ 25.3

ਲੁਧਿਆਣਾ: ਵੱਧ ਤੋਂ ਵੱਧ 35 ਘੱਟ ਤੋਂ ਘੱਟ 27.2

ਪਟਿਆਲਾ: ਵੱਧ ਤੋਂ ਵੱਧ 36.1 ਘੱਟ ਤੋਂ ਘੱਟ 27.9

ਰੋਪੜ: ਵੱਧ ਤੋਂ ਵੱਧ 35.9 ਘੱਟ ਤੋਂ ਘੱਟ 25.9

ਹੁਸ਼ਿਆਰਪੁਰ: ਵੱਧ ਤੋਂ ਵੱਧ 33.8 ਘੱਟ ਤੋਂ ਘੱਟ 26

ਬਠਿੰਡਾ: ਵੱਧ ਤੋਂ ਵੱਧ 35.5 ਘੱਟ ਤੋਂ ਘੱਟ 25.0

ਫ਼ਿਰੋਜ਼ਪੁਰ: ਵੱਧ ਤੋਂ ਵੱਧ 34.7 ਘੱਟ ਤੋਂ ਘੱਟ 27.5

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News