ਪੰਜਾਬ ''ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ ''ਚ Alert
Monday, Oct 12, 2026 - 06:45 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਬੀਤੇ ਦਿਨ ਬਾਰਿਸ਼ ਹੋਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਠੰਡੀਆਂ ਚੱਲਣ ਨਾਲ ਠੰਡ ਵੀ ਅਹਿਸਾਸ ਹੋਇਆ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਅਗਲੇ 5 ਦਿਨਾਂ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਗਲੇ ਕੁਝ ਦਿਨਾਂ ਦੌਰਾਨ ਖ਼ਰਾਬ ਮੌਸਮ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਦੇ ਇਸ ਅਚਾਨਕ ਬਦਲਾਅ ਕਾਰਨ ਆਮ ਜਨਜੀਵਨ ਦੇ ਨਾਲ-ਨਾਲ ਪੱਕੀਆਂ ਫ਼ਸਲਾਂ 'ਤੇ ਵੀ ਅਸਰ ਪੈਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਸਾਰੇ ਜ਼ਿਲ੍ਹਿਆਂ 'ਚ ਮੌਸਮ ਆਮ ਵਰਗਾ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਉਥੇ ਹੀ 13 ਅਕਤੂਬਰ ਨੂੰ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੋਈ ਚਿਤਾਵਨੀ ਨਹੀਂ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
14 ਅਕਤੂਬਰ ਨੂੰ ਉੱਤਰੀ ਅਤੇ ਕੇਂਦਰੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਲਈ ਚਿਤਾਵਨੀ ਬਰਕਰਾਰ ਰਹੇਗੀ। ਇਸੇ ਤਰ੍ਹਾਂ 15 ਅਕਤੂਬਰ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ, ਗੜ੍ਹੇਮਾਰੀ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। 16 ਅਕਤੂਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਅਤੇ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
