ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
Monday, Sep 21, 2026 - 06:28 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ 'ਚ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚੋਂ ਦੱਖਣੀ-ਪੱਛਮੀ ਮਾਨਸੂਨ ਨੇ ਵਾਪਸੀ ਕਰ ਲਈ ਹੈ, ਜਿਸ ਕਾਰਨ ਮੌਸਮ 'ਚ ਬਦਲਾਅ ਵੇਖਿਆ ਗਿਆ ਹੈ। ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ 'ਚ ਅਗਲੇ ਕੁਝ ਦਿਨ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਦਿਨ ਸਮੇਂ ਦੇ ਤਾਪਮਾਨ 'ਚ ਵਾਧਾ ਦਰਜ ਕੀਤਾ ਜਾਵੇਗਾ। ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਪੂਰੇ ਦਿਨ ਵੇਲੇ ਧੁੱਪ ਖਿੜੇ ਰਹਿਣ ਦੀ ਸੰਭਾਵਨਾ ਹੈ। ਦੁਪਹਿਰ ਦੇ ਵੇਲੇ ਤਾਪਮਾਨ 'ਚ ਵਾਧਾ ਵੇਖਿਆ ਜਾ ਸਕਦਾ ਹੈ, ਜਦਕਿ ਸਵੇਰੇ ਅਤੇ ਸ਼ਾਮ ਵੇਲੇ ਗਰਮੀ ਤੋਂ ਰਾਹਤ ਰਹਿ ਸਕਦੀ ਹੈ।
ਇਹ ਵੀ ਪੜ੍ਹੋ-ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
ਇਥੇ ਇਹ ਵੀ ਦੱਸ ਦੇਈਏ ਕਿ ਇਸ ਵਾਰ ਪੰਜਾਬ ਤੇ ਹਰਿਆਣਾ 'ਚ ਮਾਨਸੂਮ ਮੱਠਾ ਰਿਹਾ ਹੈ, ਜਿਸ ਕਰਕੇ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਆਮ ਨਾਲੋਂ ਘੱਟ ਮੀਂਹ ਪਿਆ। ਪੰਜਾਬ 'ਚ ਆਮ ਨਾਲੋਂ 36 ਫ਼ੀਸਦੀ, ਹਰਿਆਣਾ 'ਚ 24 ਫ਼ੀਸਦੀ ਅਤੇ ਚੰਡੀਗੜ੍ਹ 'ਚ 14 ਫ਼ੀਸਦੀ ਘੱਟ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 22, 23, 24, 25 ਸਤੰਬਰ ਨੂੰ ਵੀ ਸੂਬੇ 'ਚ ਮੌਮਸ ਸਾਫ਼ ਰਹੇਗਾ ਅਤੇ ਧੁੱਪ ਨਿਕਲੇਗੀ।
ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ‘ਚ ਦਰਜ ਕੀਤਾ ਗਿਆ, ਜੋਕਿ 35.7 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
