ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿੱਥੇ ਪਵੇਗਾ ਮੀਂਹ ਤੇ ਕਿੱਥੇ ਰਹੇਗਾ ਮੌਸਮ ਖ਼ੁਸ਼ਕ
Monday, Sep 07, 2026 - 06:21 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ 'ਚ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬ ਵਿਚ ਮੌਸਮ ਸੁਹਾਵਣਾ ਬਣਿਆ ਰਿਹਾ ਅਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ 'ਚ ਠੰਡਕ ਮਹਿਸੂਸ ਹੋਈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 11 ਸਤੰਬਰ ਤੱਕ ਸੂਬੇ ਦੇ ਬਹੁਤੇ ਜ਼ਿਲ੍ਹਿਆਂ 'ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਉਮੀਦ ਹੈ, ਜਦਕਿ ਕੁਝ ਹਿੱਸਿਆਂ 'ਚ ਹੀ ਹਲਕੀ ਬਾਰਿਸ਼ ਵੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ:ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 7 ਸਤੰਬਰ ਨੂੰ ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਉਥੇ ਹੀ 8 ਅਤੇ 9 ਸਤੰਬਰ ਨੂੰ ਗੁਰਦਾਸਪੁਰ 'ਚ ਮੌਸਮ ਖ਼ੁਸ਼ਕ ਹੋ ਜਾਵੇਗਾ ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 10 ਅਤੇ 11 ਸਤੰਬਰ ਦੌਰਾਨ ਵੀ ਪੰਜਾਬ ਵਿਚ ਕੁਝ ਇਲਾਕਿਆਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਰਹੇਗੀ।

ਇਥੇ ਇਹ ਵੀ ਦੱਸ ਦੇਈਏ ਕਿ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ। ਤਾਪਮਾਨ ਵਿਚ ਗਿਰਾਵਟ ਆਉਣ ਨਾਲ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਸੁੱਖ ਦਾ ਸਾਹ ਲਿਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ 'ਚ ਵੱਧ ਤੋਂ ਵੱਧ 34.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਇਹ ਜ਼ਿਲ੍ਹੇ ਰਹਿਣਗੇ ਬਿਲਕੁਲ ਖ਼ੁਸ਼ਕ
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਬਾਕੀ ਸਾਰੇ ਪ੍ਰਮੁੱਖ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸา, ਪਟਿਆਲਾ, ਅਤੇ ਫਤਿਹਗੜ੍ਹ ਸਾਹਿਬ 'ਚ ਅਗਲੇ ਪੰਜੇ ਦਿਨ ਯਾਨੀ ਕਿ 7 ਤੋਂ 11 ਸਤੰਬਰ ਤੱਕ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
