ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
Sunday, Jul 16, 2023 - 06:54 PM (IST)
ਜਲੰਧਰ (ਪੁਨੀਤ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਹੁੰਮਸ ਨੇ ਬੁਰਾ ਹਾਲ ਕੀਤਾ ਹੋਇਆ ਹੈ, ਜਿਸ ਕਾਰਨ ਲੋਕਾਂ ਦੇ ਰੁਟੀਨ ਦੇ ਨਾਲ-ਨਾਲ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਚਿਪਚਿਪੀ ਗਰਮੀ ’ਚ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਮੌਸਮ ਦੀ ਭਵਿੱਖਬਾਣੀ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ ਪਰ ਇਹ ਮੀਂਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ। ਆਸ-ਪਾਸ ਦੇ ਇਲਾਕਿਆਂ ’ਚ ਹੜ੍ਹਾਂ ਕਾਰਨ ਮਚਿਆ ਕਹਿਰ ਅਜੇ ਰੁਕਿਆ ਨਹੀਂ ਹੈ, ਜਦਕਿ ਇਸ ਦੌਰਾਨ ਮੀਂਹ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਖ਼ਤਰੇ ਤਹਿਤ ਮਹਾਨਗਰ ਜਲੰਧਰ ਨੂੰ 'ਨੰਬਰ 3' ਕੈਟਾਗਿਰੀ ’ਚ ਦਰਜ ਕੀਤਾ ਗਿਆ ਹੈ, ਕਿਉਂਕਿ ਜਲੰਧਰ ’ਚ 5 ਐੱਮ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਐਮਰਜੈਂਸੀ ਦੀ ਸਥਿਤੀ ’ਚ ਮੌਸਮ ਵਿਭਾਗ ਦੀਆਂ 4 ਸ਼੍ਰੇਣੀਆਂ ਹਨ। ਇਨ੍ਹਾਂ ’ਚੋਂ ਸਭ ਤੋਂ ਸੰਵੇਦਨਸ਼ੀਲ ਨੰਬਰ 1 ਸ਼੍ਰੇਣੀ ਚਿਤਾਵਨੀ, ਨੰਬਰ 2 ਅਲਰਟ, ਨੰਬਰ 3 ਨਿਗਰਾਨੀ ਅਤੇ ਨੰਬਰ 4 ਨੋ-ਵਾਰਨਿੰਗ ਹਨ। ਬਾਰਿਸ਼ ਸਬੰਧੀ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਟਿਆਲਾ ਨੰਬਰ 2 ਕੈਟਾਗਿਰੀ ’ਤੇ ਹੈ, ਜਦਕਿ ਪੰਜਾਬ ਦੇ ਬਾਕੀ ਸ਼ਹਿਰਾਂ ਨੂੰ ਨੰਬਰ 3 ਅਤੇ ਨੰਬਰ 4 ਕੈਟਾਗਿਰੀ 'ਚ ਵੰਡਿਆ ਗਿਆ ਹੈ। ਇਸ ਤਹਿਤ ਜਲੰਧਰ, ਲੁਧਿਆਣਾ, ਸੰਗਰੂਰ, ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਜ਼ਿਲ੍ਹਿਆਂ ਨੂੰ ਕੈਟਾਗਰੀ ਨੰਬਰ 3 ’ਚ ਦਰਜ ਕੀਤਾ ਗਿਆ ਹੈ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ’ਤੇ 'ਵਿਸ਼ੇਸ਼ ਨਿਗਰਾਨੀ' ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਆਫ਼ਤ ਵਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼
ਕੁਦਰਤ ਦੇ ਰੰਗ ਨਿਰਾਲੇ ਹਨ, ਜਿੱਥੇ ਇਕ ਪਾਸੇ ਸ਼ਹਿਰ ਦੇ ਲੋਕ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮਲਸੀਆਂ, ਸ਼ਾਹਕੋਟ, ਲੋਹੀਆਂ, ਫਿਲੌਰ, ਗਿੱਦੜਪਿੰਡੀ ਆਦਿ ਇਲਾਕਿਆਂ ਦੇ ਲੋਕਾਂ ਬਾਰਿਸ਼ ਨਾ ਪੈਣ ਦੀ ਅਰਦਾਸ ਕਰ ਰਹੇ ਹਨ, ਕਿਉਂਕਿ ਮੀਂਹ ਪੈਣ ਕਾਰਨ ਪਾਣੀ ਵਧੇਗਾ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧਣਗੀਆਂ। ਮੌਸਮ ਮੁਤਾਬਕ ਐਤਵਾਰ ਨੂੰ ਜਲੰਧਰ ’ਚ 5 ਐੱਮ. ਐੱਮ. ਪ੍ਰਤੀ ਘੰਟੇ ਦੀ ਦਰ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਸ ਔਸਤ ਦੇ ਹਿਸਾਬ ਨਾਲ ਮੀਂਹ ਪੈਂਦਾ ਹੈ ਤਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ, ਕਿਉਂਕਿ 5 ਐੱਮ. ਐੱਮ. ਪ੍ਰਤੀ ਘੰਟੇ ਦੀ ਬਾਰਸ਼ ਨੂੰ ਆਮ ਨਾਲੋਂ ਵੱਧ ਮੰਨਿਆ ਜਾਂਦਾ ਹੈ। ਕਦੋਂ ਤੱਕ ਬਰਸਾਤ ਹੋਵੇਗੀ ਇਸ ਦਾ ਕੇਂਦਰ ਬਿੰਦੂ ਹੋਵੇਗਾ, ਕਿਉਂਕਿ 1-2 ਘੰਟੇ ਦੀ ਬਰਸਾਤ ਦਾ ਕੋਈ ਖ਼ਾਸ ਅਸਰ ਨਹੀਂ ਹੋਵੇਗਾ ਪਰ ਜੇਕਰ ਤੇਜ਼ ਮੀਂਹ ਪੈਂਦਾ ਹੈ ਤਾਂ ਇਸ ਦਾ ਅਸਰ ਸ਼ਹਿਰ 'ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪੇਂਡੂ ਖੇਤਰ ਖ਼ਾਸ ਤੌਰ ’ਤੇ ਮੀਂਹ ਦੀ ਮਾਰ ਹੇਠ ਆ ਸਕਦੇ ਹਨ।
ਜਲੰਧਰ ’ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ 28.4 ਡਿਗਰੀ ਸੈਲਸੀਅਸ ਰਿਹਾ। ਦਿਨ ਭਰ ਹੁੰਮਸ ਨੇ ਲੋਕਾਂ ਨੂੰ ਹੱਥ ਖੜ੍ਹੇ ਕਰ ਦਿੱਤੇ। ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਬਾਰਸ਼ ਰੁਕ ਗਈ ਹੈ, ਜਿਸ ਕਾਰਨ ਲੋਕ (ਖਾਸ ਕਰ ਕੇ ਸ਼ਹਿਰ ਵਾਸੀ) ਗਰਮੀ ਤੋਂ ਰਾਹਤ ਦਿਵਾਉਣ ਲਈ ਮਾਨਸੂਨ ਦੀ ਉਡੀਕ ਕਰ ਰਹੇ ਹਨ। ਅੱਜ ਪੰਜਾਬ ਦੇ ਕੁਝ ਜ਼ਿਲਿਆਂ ਜਿਵੇਂ ਪਟਿਆਲਾ, ਰੋਹਤਕ, ਪੰਚਕੂਲਾ ਆਦਿ ’ਚ ਕੁਝ ਸਮੇਂ ਲਈ ਮੀਂਹ ਪਿਆ। ਦੂਜੇ ਪਾਸੇ ਜੇਕਰ ਬਿਜਲੀ ਕੱਟਾਂ ਦੀ ਗੱਲ ਕਰੀਏ ਤਾਂ ਕਈ ਇਲਾਕਿਆਂ ’ਚ 2-3 ਘੰਟੇ ਤੋਂ ਲੈ ਕੇ 5-6 ਘੰਟੇ ਤੱਕ ਦੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਵਿਭਾਗ ਵੱਲੋਂ ਕਈ ਇਲਾਕਿਆਂ ’ਚ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਬਿਜਲੀ ਬੰਦ ਰੱਖਣੀ ਪਈ ਹੈ। ਇਸ ਕੜੀ ’ਚ 16 ਜੁਲਾਈ ਨੂੰ ਵੱਖ-ਵੱਖ ਇਲਾਕਿਆਂ ’ਚ ਬਿਜਲੀ ਬੰਦ ਰਹੇਗੀ।
ਇਹ ਵੀ ਪੜ੍ਹੋ- ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।