ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
Thursday, Dec 07, 2023 - 06:17 PM (IST)
ਜਲੰਧਰ (ਪੁਨੀਤ)– ਸਵੇਰੇ ਤੜਕਸਾਰ ਧੁੰਦ ਛਾਈ ਰਹਿੰਦੀ ਹੈ ਅਤੇ ਦੁਪਹਿਰ ਸਮੇਂ ਮੌਸਮ ਆਮ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ, ਜਦਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਅੰਕੜਿਆਂ ਮੁਤਾਬਕ ਦਿਨ ਅਤੇ ਰਾਤ ਦੇ ਤਾਪਮਾਨ ਵਿਚ 16 ਡਿਗਰੀ ਤਕ ਦਾ ਫਰਕ ਵੇਖਣ ਨੂੰ ਮਿਲ ਰਿਹਾ ਹੈ, ਆਮ ਤੌਰ ’ਤੇ ਦਸੰਬਰ ਵਿਚ ਅਜਿਹਾ ਮੌਸਮ ਵੇਖਣ ਨੂੰ ਨਹੀਂ ਮਿਲਦਾ। ਉਥੇ ਹੀ ਘੱਟੋ-ਘੱਟ ਤਾਪਮਾਨ ਵਿਚ ਇਕ ਡਿਗਰੀ ਦੀ ਗਿਰਾਵਟ ਦਰਜ ਹੋਈ, ਜਿਸ ਕਾਰਨ ਰਾਤ ਸਮੇਂ ਠੰਡ ਵਿਚ ਵਾਧਾ ਹੋਇਆ। ਵੱਧ ਤੋਂ ਵੱਧ ਤਾਪਮਾਨ ਦਾ 24 ਡਿਗਰੀ ਤਕ ਰਿਕਾਰਡ ਹੋਣਾ ਭਾਰੀ ਸਰਦੀ ਵਿਚ ਰੁਕਾਵਟ ਪੈਦਾ ਕਰ ਰਿਹਾ ਹੈ। ਉਥੇ ਹੀ ਸਵੇਰ ਸਮੇਂ ਹਾਈਵੇਅ ’ਤੇ ਕਾਫ਼ੀ ਧੁੰਦ ਵੇਖਣ ਨੂੰ ਮਿਲਦੀ ਹੈ ਅਤੇ ਰਾਹਗੀਰਾਂ ਲਈ ਵਿਜ਼ੀਬਿਲਟੀ ਦਾ ਘੱਟ ਹੋਣਾ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਹਿਰਾਸਤ ’ਚ ਲਿਆ ਫਿਰੋਜ਼ਪੁਰ ਦਾ DSP ਸੁਰਿੰਦਰ ਬਾਂਸਲ, ਜਾਣੋ ਕੀ ਹੈ ਪੂਰਾ ਮਾਮਲਾ
ਕੁਝ ਦਿਨ ਪਹਿਲਾਂ ਹਲਕੀ ਬੂੰਦਾਬਾਂਦੀ ਹੋਈ ਅਤੇ ਬੱਦਲ ਛਾਏ ਰਹੇ, ਜਿਸ ਨਾਲ ਕੰਬਾਉਣ ਵਾਲੀ ਸਰਦੀ ਪੈਣ ਦੇ ਆਸਾਰ ਬਣ ਗਏ ਸਨ। ਮੀਂਹ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿਚ 5 ਡਿਗਰੀ ਤਕ ਦੀ ਗਿਰਾਵਟ ਦਰਜ ਹੋਈ ਸੀ। ਇਸ ਦੇ ਬਾਵਜੂਦ ਸਰਦੀ ਦਾ ਪੂਰੀ ਤਰ੍ਹਾਂ ਰੰਗ ਵੇਖਣ ਨੂੰ ਨਹੀਂ ਮਿਲ ਸਕਿਆ। ਪਿਛਲੇ 2 ਦਿਨਾਂ ਤਕ ਯੈਲੋ ਅਲਰਟ ਐਲਾਨ ਹੋਇਆ ਸੀ, ਜਿਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਸੀ ਪਰ ਆਸਮਾਨ ਤੋਂ ਇਕ ਬੂੰਦ ਵੀ ਨਹੀਂ ਡਿੱਗੀ।
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਅਗਲੇ 1-2 ਦਿਨਾਂ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਹਾੜਾਂ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਸਰਦੀ ਵਧੀ ਸੀ ਪਰ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਵੱਡੀ ਗਿਰਾਵਟ ਨਹੀਂ ਆਈ। 24 ਡਿਗਰੀ ਤਕ ਤਾਪਮਾਨ ਹੋਣ ਕਾਰਨ ਦੁਪਹਿਰ ਸਮੇਂ ਧੁੱਪ ਵਿਚ ਬੈਠਣ ਵਾਲਾ ਮੌਸਮ ਵੀ ਨਹੀਂ ਆਇਆ। ਅਜਬ-ਗਜ਼ਬ ਢੰਗ ਨਾਲ ਚੱਲ ਰਹੇ ਮੌਸਮ ਵਿਚ ਬਦਲਾਅ ਹੋਣ ਤਕ ਸਾਵਧਾਨੀ ਅਪਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਤੀਜੇ ਦਿਨ 'ਚ ਦਾਖ਼ਲ ਹੋਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ, ਪਾਣੀ ਪੀ ਕੇ ਗੁਜ਼ਾਰ ਰਹੇ ਦਿਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।