ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਆਉਣ ਵਾਲੇ ਦਿਨਾਂ ''ਚ ਹੋਵੇਗਾ ਵੱਡਾ ਬਦਲਾਅ
Thursday, Nov 21, 2024 - 06:28 PM (IST)
ਚੰਡੀਗੜ੍ਹ : ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਜ਼ਹਿਰੀਲੇ ਧੂੰਏਂ ਨਾਲ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਪ੍ਰਦੂਸ਼ਣ ਕਾਰਣ ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਉਧਰ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਂਦੇ ਦਿਨਾਂ ਵਿਚ ਠੰਡ ਜ਼ੋਰ ਫੜ ਸਕਦੀ ਹੈ, ਜਦਕਿ ਅੱਜ ਪੰਜਾਬ ਵਿਚ ਧੁੰਦ ਦਾ ਅਲਰਟ ਨਹੀਂ ਹੈ ਪਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਥਿਤੀ ਫਿਰ ਵਿਗੜ ਸਕਦੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੂੰਏਂ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤਿੱਖੀ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ ਪਰ ਆਉਣ ਵਾਲੇ ਦੋ ਦਿਨਾਂ ਵਿਚ ਧੁੰਦ ਦਾ ਖਾਸਾ ਅਸਰ ਫਿਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਪਹਾੜਾਂ 'ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਰਹੀ ਹੈ। ਇਸ ਕਾਰਨ ਕੁਝ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਚੰਡੀਗੜ੍ਹ ਸਮੇਤ ਸੂਬੇ ਵਿਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਵਿਭਾਗ ਵਲੋਂ ਸਖ਼ਤ ਹੁਕਮ ਜਾਰੀ
ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਵਿਭਾਗ ਦੇ ਸੂਤਰਾਂ ਮੁਤਾਬਕ 26 ਨਵੰਬਰ ਤਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਪਰ ਦਿਨ ਵਿਚ ਧੁੱਪ ਨਿਕਲੇਗੀ। ਅਜਿਹੇ ਵਿਚ ਮੌਸਮ ਡਰਾਈ ਰਹਿਣ ਕਾਰਣ ਸਵੇਰੇ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ ਜਦਕਿ ਹਿਮਾਚਲ ਵਿਚ ਅਗਲੇ 24 ਘੰਟਿਆਂ ਦੌਰਾਨ ਕਿਤੇ ਵੀ ਕੋਹਰੇ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਕੰਬਿਆ ਪੰਜਾਬ ਦਾ ਇਹ ਪਿੰਡ, 150 ਤੋਂ ਵੱਧ ਚੱਲੀਆਂ ਗੋਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e