Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

Wednesday, Sep 09, 2026 - 07:01 PM (IST)

Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 13 ਸਤੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 

ਇਸੇ ਤਰ੍ਹਾਂ ਮੌਸਮ ਵਿਭਾਗ ਵੱਲੋਂ10, 11 ਅਤੇ 12 ਸਤੰਬਰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ

PunjabKesari

13 ਸਤੰਬਰ ਨੂੰ ਮੀਂਹ ਦੀਆਂ ਗਤੀਵਿਧੀਆਂ 'ਚ ਵਾਧਾ ਵੇਖਣ ਨੂੰ ਮਿਲੇਗਾ। ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਕੁਝ ਥਾਵਾਂ 'ਤੇ 50 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

ਖ਼ੁਸ਼ਕ ਰਹਿਣ ਵਾਲੇ ਜ਼ਿਲ੍ਹੇ
ਦੱਖਣੀ ਅਤੇ ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਵਿੱਚ ਅਗਲੇ 5 ਦਿਨਾਂ ਦੌਰਾਨ ਮੁੱਖ ਤੌਰ 'ਤੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। 

ਫਰੀਦਕੋਟ 'ਚ ਸਭ ਤੋਂ ਤਾਪਮਾਨ ਕੀਤਾ ਗਿਆ ਦਰਜ
ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤੋਂ ਕਰੀਬ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕਟੋ ਦਾ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News