ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ
Wednesday, Nov 19, 2025 - 06:07 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਅੱਜ ਤੋਂ ਲੈ ਕੇ 23 ਨਵੰਬਰ ਤੱਕ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਸ ਹਫ਼ਤੇ ਕੋਈ ਮੀਂਹ ਨਹੀਂ ਪਵੇਗਾ। ਮੌਸਮ ਵਿਭਾਗ ਨੇ ਸਪੱਸ਼ਟ ਤੌਰ 'ਤੇ ਸੰਕੇਤ ਦਿੱਤਾ ਹੈ ਕਿ ਸੂਬੇ ਵਿੱਚ ਕੋਈ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਪੰਜਾਬ 'ਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਘੱਟ ਰਿਹਾ ਸੀ ਪਰ ਹੁਣ ਹੌਲੀ-ਹੌਲੀ ਇਸ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਵਿੱਚ ਇਹ ਵਾਧਾ ਜਾਰੀ ਰਹੇਗਾ। ਹਾਲਾਂਕਿ ਲਗਭਗ ਤਿੰਨ ਦਿਨਾਂ ਬਾਅਦ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਫੁੱਟ ਨੇ ਖੋਲ੍ਹੀ ਪਾਰਟੀ ਦੀ ਪੋਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ
ਜਾਣੋ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 9.4 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਵਿੱਚ 26.2 ਡਿਗਰੀ ਸੈਲਸੀਅਸ ਅਤੇ 8.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 28.4 ਡਿਗਰੀ ਸੈਲਸੀਅਸ ਅਤੇ 9.6ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਉਥੇ ਹੀ ਪਠਾਨਕੋਟ ਵਿੱਚ 26.3 ਡਿਗਰੀ ਸੈਲਸੀਅਸ ਅਤੇ 10.6 ਡਿਗਰੀ ਸੈਲਸੀਅਸ ਦਰਜ ਹੋਇਆ। ਫਰੀਦਕੋਟ ਸਭ ਤੋਂ ਜ਼ਿਆਦਾ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 29.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 6.2 ਡਿਗਰੀ ਸੈਲਸੀਅਸ ਸੀ। ਬਠਿੰਡਾ ਵਿੱਚ 28.8 ਡਿਗਰੀ ਸੈਲਸੀਅਸਅਤੇ 9.2 ਡਿਗਰੀ ਸੈਲਸੀਅਸ ਜਦਕਿ ਐੱਸ. ਬੀ. ਐੱਸ. ਨਗਰ ਵਿੱਚ 26.9 ਡਿਗਰੀ ਸੈਲਸੀਅਸ ਅਤੇ 10.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਥੇ ਇਹ ਵੀ ਦੱਸ ਦੇਈਏ ਕਿ ਹੁਣ ਠੰਡੀਆਂ ਹਵਾਵਾਂ ਮਹਿਸੂਸ ਹੋਣ ਲੱਗ ਪਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਜ਼ੋਰ ਫੜੇਗੀ ਅਤੇ ਸੰਘਣੀ ਧੁੰਦ ਵੀ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ: Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ 'ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
