ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ! 30 ਨਵੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Wednesday, Nov 26, 2025 - 06:41 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 30 ਨਵੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਫਿਲਹਾਲ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਗਲੇ ਦਿਨਾਂ ਵਿਚ ਠੰਡ ਵਧੇਗੀ ਅਤੇ ਧੁੰਦ ਦਾ ਕਹਿਰ ਵੀ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਛਾਈ ਰਹੀ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਪਰਿਵਾਰ ਨੂੰ ਮਿਲੇ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿੱਤਾ ਵੱਡਾ ਬਿਆਨ

ਦੱਸਣਯੋਗ ਹੈ ਕਿ ਉੱਤਰੀ ਭਾਰਤ 'ਚ ਇਕ ਮਹੱਤਵਪੂਰਨ ਸੀਤ ਲਹਿਰ ਸ਼ੁਰੂ ਹੋ ਗਈ ਹੈ। ਮੈਦਾਨੀ ਇਲਾਕਿਆਂ 'ਚ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-NCR ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 11 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਦਿੱਲੀ-NCR ਅਤੇ ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਵੇਖਣ ਨੂੰ ਮਿਲੇਗੀ। 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਤਾਪਮਾਨ ਹੌਲੀ-ਹੌਲੀ ਘਟਣ ਦੇ ਨਾਲ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਧੁੰਦ ਅਤੇ ਖ਼ੁਸ਼ਕ ਠੰਡ ਬੱਚਿਆਂ ਅਤੇ ਬਜ਼ੁਰਗਾਂ ਲਈ ਚੁਣੌਤੀਆਂ ਪੈਦਾ ਕਰ ਸਕਦੀ ਹੈ।
ਇਹ ਵੀ ਪੜ੍ਹੋ: Punjab: ਡਿਊਟੀ ਤੋਂ ਘਰ ਜਾ ਰਹੇ ਹੈੱਡ ਕਾਂਸਟੇਬਲ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
