ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਮੀਂਹ ਸਬੰਧੀ...
Friday, Nov 28, 2025 - 07:29 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਦਿਨੋਂ-ਦਿਨ ਪੰਜਾਬ ਵਿਚ ਠੰਡ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਨੂੰ ਲੈ ਵਿਭਾਗ ਵੱਲੋਂ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਵਿਚ ਸੂਬੇ ਵਿਚ ਸੀਤ ਲਹਿਰ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਖੇਤਰਾਂ ’ਚ ਸਵੇਰੇ ਧੁੰਦ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋ ਅੱਜ ਤੋਂ ਲੈ ਕੇ 2 ਦਸੰਬਰ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਫਿਲਹਾਲ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ 2 ਦਸੰਬਰ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਅਗਲੇ ਹਫ਼ਤੇ ਨੂੰ ਸੂਬੇ ਵਿਚ ਮੀਂਹ ਦੇ ਆਸਾਰ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਤੇ ਵਿਧਾਨ ਸਭਾ ਇੰਚਾਰਜ ਲਾਏ

ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟੇ ’ਚ ਸੂਬੇ ਦਾ ਔਸਤ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ। ਜ਼ਿਲ੍ਹਾ ਮਾਨਸਾ ’ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 27.7 ਡਿਗਰੀ ਸੈਲਸੀਅਸ, ਰੋਪੜ ਤੇ ਮੋਹਾਲੀ ’ਚ 26.7, ਬਠਿੰਡਾ ’ਚ 26.2, ਹੁਸ਼ਿਆਰਪੁਰ ਤੇ ਰੂਪਨਗਰ ’ਚ 25.4 ਤੇ ਲੁਧਿਆਣਾ ’ਚ 24.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦਾ ਤਾਪਮਾਨ ਫ਼ਰੀਦਕੋਟ ’ਚ ਸਭ ਤੋਂ ਘੱਟ 3.5 ਡਿਗਰੀ ਸੈਲਸੀਅਸ, ਬਠਿੰਡਾ ’ਚ 5.6, ਅੰਮ੍ਰਿਤਸਰ ’ਚ 5.9 ਤੇ ਲੁਧਿਆਣਾ ’ਚ 6.65 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਵੀਰਵਾਰ ਨੂੰ ਲੁਧਿਆਣਾ ’ਚ ਸਵੇਰੇ ਧੁੰਦ ਰਹੀ ਅਤੇ ਪੂਰਾ ਦਿਨ ਹਲਕੀ ਧੁੱਪ ਦੇ ਨਾਲ ਠੰਢੀ ਹਵਾ ਚੱਲੀ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕੁਝ ਹਿੱਸਿਆਂ ’ਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਵਿਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
